ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਸਾਂਝਾ ਕੀਤੀ ਹੈ।
ਇਨ੍ਹਾਂ ਵਿਚ ਲੁਧਿਆਣਾ ਦੱਖਣੀ ਤੋਂ ਹੀਰਾ ਸਿੰਘ ਗਾਬੜੀਆ, ਰਾਜਾਸਾਂਸੀ ਤੋਂ ਵੀਰ ਸਿੰਘ ਲੋਪੋਕੇ, ਅਬੋਹਰ ਤੋਂ ਮੋਹਿੰਦਰਪਾਲ ਰਿਣਵਾ, ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਅਤੇ ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਮਾਣੂਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਗਦੀਪ ਸਿੰਘ ਚੀਮਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਤੇ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਸਨ। ਸ਼੍ਰੋਮਣੀ ਅਕਾਲੀ ਦਲ ਨੇ ਮਾਨਸਾ ਹਲਕੇ ਤੋਂ ਪ੍ਰੇਮ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਇਸ ਦੇ ਨਾਲ ਹੀ ਮਾਝਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ 11 ਉਮੀਦਵਾਰ ਅਤੇ ਦੁਆਬੇ ਤੋਂ 9 ਉਮੀਦਵਾਰਾਂ ਦੇ ਨਾਮ ਐਲਾਨੇ ਸਨ। ਸ਼੍ਰੋਮਣੀ ਅਕਾਲੀ ਦਲ 97 ਸੀਟਾਂ 'ਤੇ ਚੋਣ ਲੜੇਗਾ।
-PTC News