Sun, Jul 20, 2025
Whatsapp

ਬੇਅਦਬੀ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਬੁਲਾਈ ਕੋਰ ਕਮੇਟੀ ਦੀ ਮੀਟਿੰਗ

Reported by:  PTC News Desk  Edited by:  Riya Bawa -- December 20th 2021 11:44 AM -- Updated: December 20th 2021 11:47 AM
ਬੇਅਦਬੀ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਬੁਲਾਈ ਕੋਰ ਕਮੇਟੀ ਦੀ ਮੀਟਿੰਗ

ਬੇਅਦਬੀ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਬੁਲਾਈ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਬੇਅਦਬੀ ਦੀਆਂ ਘਟਨਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਜਰੀਏ ਦਿੱਤੀ ਹੈ। sacrilege guru granth sahib Golden Temple guru granth sahib amritsar, बेअदबी, गुरु ग्रंथ साहिब की बेअदबी, स्वर्ण मंदिर, गोल्डन टैंपल, गोल्डन टैंपल में बेअदबी ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ," ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।"

  ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵੱਡੇ ਸਵਾਲ ਉਠਾਏ ਹਨ। ਉਹਨਾਂ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ। -PTC News

Top News view more...

Latest News view more...

PTC NETWORK
PTC NETWORK