Tue, May 14, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

Written by  Jashan A -- July 15th 2019 08:06 AM
ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ,ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ 16 ਜੁਲਾਈ ਨੂੰ ਦੁਪਹਿਰ 2 ਵਜੇ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਬੇਹੱਦ ਸੰਵੇਦਨਸ਼ੀਲ ਕੇਸ ਵਿਚ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਐੱਸ.ਆਈ.ਟੀ ਦੇ ਬਾਇਕਾਟ ਦਾ ਕੀਤਾ ਐਲਾਨ ,SIT 'ਤੇ ਲਾਏ ਗੰਭੀਰ ਇਲਜ਼ਾਮ ਉਹਨਾਂ ਕਿਹਾ ਕਿ ਪਾਰਟੀ ਵੱਲੋਂ ਪਹਿਲਾ ਹੀ ਸੀਬੀਆਈ ਦੀ ਇਸ ਕਾਰਵਾਈ ਉੱਤੇ ਇਤਰਾਜ਼ ਪ੍ਰਗਟ ਕੀਤਾ ਜਾ ਚੁੱਕਿਆ ਹੈ। ਪਾਰਟੀ ਵੱਲੋਂ ਇਸ ਕੇਸ ਨੂੰ ਕਿਸੇ ਤਸੱਲੀਬਖ਼ਸ਼ ਨਤੀਜੇ ਉੱਤੇ ਪਹੁੰਚਾਉਣ ਸੰਬੰਧੀ ਚਰਚਾ ਕੀਤੀ ਜਾਵੇਗੀ। -PTC News


Top News view more...

Latest News view more...