Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

Written by  Jasmeet Singh -- June 04th 2022 07:41 PM -- Updated: June 04th 2022 09:07 PM
ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ

ਚੰਡੀਗੜ੍ਹ, 4 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ। ਇਸ ਮਾਮਲੇ ਵਿਚ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਮਲੇ ’ਤੇ ਬਸਪਾ ਲੀਡਰਸ਼ਿਪ ਅਤੇ ਸੰਤ ਸਮਾਜ ਤੇ ਬੰਦੀ ਸਿੱਖ ਰਿਹਾਈ ਕਮੇਟੀ ਸਮੇਤ ਸਾਰੀਆਂ ਪੰਥਕ ਧਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ। ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਕਿ ਬੀਬਾ ਕਮਲਦੀਪ ਕੌਰ ਰਾਜੋਆਣਾ ਦੀ ਡਟਵੀਂ ਹਮਾਇਤ ਕੀਤੀ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬਾ ਰਾਜੋਆਣਾ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ। ਉਹ 6 ਜੂਨ ਨੁੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਡਾ. ਚੀਮਾ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਸੰਗਰੂਰ ਜ਼ਿਮਨੀ ਚੋਣ ਲਈ ਬੰਦੀ ਸਿੰਘਾਂ ਦੇ ਪਰਿਵਾਰਾਂ ਵਿਚੋਂ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਥ ਮਹਿਸੂਸ ਕਰਦਾ ਹੈ ਕਿ ਇਸ ਨਾਲ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ, ਦੇ ਹਾਲਾਤ ’ਤੇ ਧਿਆਨ ਕੇਂਦਰਿਤ ਹੋ ਸਕੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵੀ ਕੌਮ ਨੁੰ ਇਸ ਸੰਬੰਧ ਵਿਚ ਸੰਦੇਸ਼ ਦਿੱਤਾ ਸੀ। ਅਕਾਲੀ ਦਲ ਨੇ ਬੀਬਾ ਰਾਜੋਆਣਾ ਨੂੰ ਪਾਰਟੀ ਦੇ ਚੋਣ ਨਿਸ਼ਾਨ ’ਤੇ ਸਾਂਝਾ ਪੰਥਕ ਉਮੀਦਵਾਰ ਐਲਾਨਣ ਵੇਲੇ ਇਹਨਾਂ ਸਾਰੇ ਤੱਥਾਂ ਨੁੰ ਧਿਆਨ ਵਿਚ ਰੱਖਿਆ ਹੈ। ਡਾ. ਚੀਮਾ ਨੇ ਕਿਹਾ ਕਿ ਬੀਬਾ ਰਾਜੋਆਣਾ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਹਨ। ਭਾਈ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹਨ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਦੇ ਭਰਾ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਤੇ ਉਹਨਾਂ ਦੀ ਭੈਣ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਉਹਨਾਂ ਦਾ ਪਰਿਵਾਰਕ ਘਰ ਵੀ ਢਾਹ ਦਿੱਤਾ ਗਿਆ ਸੀ। -PTC News


Top News view more...

Latest News view more...