Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੱਲ੍ਹ ਦਿੱਲੀ ਵਿਖੇ ਚੋਣ ਕਮਿਸ਼ਨ ਨੂੰ ਮਿਲੇਗਾ

Written by  Jashan A -- June 03rd 2019 07:28 PM
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੱਲ੍ਹ ਦਿੱਲੀ ਵਿਖੇ ਚੋਣ ਕਮਿਸ਼ਨ ਨੂੰ ਮਿਲੇਗਾ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੱਲ੍ਹ ਦਿੱਲੀ ਵਿਖੇ ਚੋਣ ਕਮਿਸ਼ਨ ਨੂੰ ਮਿਲੇਗਾ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੱਲ੍ਹ ਦਿੱਲੀ ਵਿਖੇ ਚੋਣ ਕਮਿਸ਼ਨ ਨੂੰ ਮਿਲੇਗਾ,ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਕੱਲ੍ਹ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਮਿਲ ਕੇ ਇਸ ਗੱਲ ਤੋਂ ਜਾਣੂ ਕਰਵਾਏਗਾ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਸੀ ਅਤੇ ਚੋਣ ਕਮਿਸ਼ਨ ਦੇ ਸਾਫ ਨਿਰਦੇਸ਼ਾਂ ਦੇ ਬਾਵਜੂਦ ਆਈਜੀ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਹ ਵਫ਼ਦ ਕੱਲ੍ਹ ਸ਼ਾਮ ਨੂੰ 4:30 ਵਜੇ ਨਿਰਵਾਚਨ ਸਦਨ ਵਿਚ ਚੋਣ ਕਮਿਸ਼ਨ ਨੂੰ ਮਿਲੇਗਾ। ਵਫ਼ਦ ਦਸਤਾਵੇਜ਼ੀ ਸਬੂਤ ਦੇ ਕੇ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਏਗਾ ਕਿ ਚੋਣ ਕਮਿਸ਼ਨ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਪੁਲਿਸ ਕਾਰਵਾਈ ਦੀ ਜਾਂਚ ਲਈ ਬਣਾਈ ਸਿਟ ਤੋਂ ਆਈਜੀ ਦੇ ਤਬਾਦਲੇ ਸੰਬੰਧੀ ਦਿੱਤੇ ਨਿਰਦੇਸ਼ਾਂ ਮਗਰੋਂ ਕਿਸ ਤਰ੍ਹਾਂ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਗੁੰਮਰਾਹ ਕੀਤਾ ਸੀ। ਹੋਰ ਪੜ੍ਹੋ:ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਦੀ ਥਾਂ ‘ਤੇ ਚੋਣ ਕਮਿਸ਼ਨ ਨੇ ਲਾਇਆ ਨਵਾਂ ਐਸਐਚਓ ਇਸ ਅਧਿਕਾਰੀ ਵੱਲੋਂ ਚੋਣ ਜ਼ਾਬਤੇ ਦੌਰਾਨ ਕੀਤੀ ਸਿਆਸੀ ਬਿਆਨਬਾਜ਼ੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਸੀ। ਵਫ਼ਦ ਵੱਲੋਂ ਚੋਣ ਕਮਿਸ਼ਨ ਨੂੰ ਨਿਯਮਾਂ ਮੁਤਾਬਿਕ ਆਈਜੀ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਵੇਗੀ। ਚੋਣ ਕਮਿਸ਼ਨ ਨੂੰ ਮਿਲਣ ਵਾਲੇ ਅਕਾਲੀ ਵਫ਼ਦ ਦੇ ਬਾਕੀ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਵੀ ਸ਼ਾਮਿਲ ਹੋਣਗੇ। -PTC News


Top News view more...

Latest News view more...