Advertisment

#PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ

author-image
Shanker Badra
Updated On
New Update
#PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ
Advertisment
#PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ: ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। publive-image #PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ ਇਸ ਦੌਰਾਨ ਰੇਲ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਸੂਬੇ ਭਰ ਵਿੱਚ ਬਾਜ਼ਾਰ ਅਤੇ ਪੈਟਰੋਲ ਪੰਪ ਵੀ ਬੰਦ ਹਨ। ਸੂਬੇ ਭਰ ਵਿਚ ਵੱਖ ਵੱਖ ਥਾਈਂ ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਵੱਲੋਂ ਹਰ ਹਲਕੇ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਰੇਲ ਟਰੈਕ ਤਾਂ ਕਿਸਾਨਾਂ ਵੱਲੋਂ ਵੀਰਵਾਰ ਤੋਂ ਬੰਦ ਕਰ ਦਿੱਤੇ ਗਏ ਸਨ। publive-image #PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ ਅੰਮ੍ਰਿਤਸਰ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵਿਸ਼ਾਲ ਧਰਨਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਹਰਜਾਪ ਸਿੰਘ ਅਤੇ ਬਾਵਾ ਸਿੰਘ ਸਮੇਤ ਅਨੇਕਾਂ ਪਾਰਟੀ ਆਗੂ ਅਤੇ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਏ ਹਨ। ਗੁਰੂ ਨਗਰੀ ਦੇ ਪ੍ਰਵੇਸ਼ ਦੁਆਰ 'ਤੇ ਲੱਗੇ ਧਰਨੇ ਨਾਲ ਸ਼ਹਿਰ 'ਚ ਦਾਖ਼ਲ ਹੋਣਾ ਮੁਸ਼ਕਿਲ ਹੋ ਗਿਆ ਹੈ। publive-image #PunjabBandh : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਸੁਨਹਿਰੀ ਸਵਾਗਤੀ ਗੇਟ 'ਤੇ ਵੱਡਾ ਧਰਨਾ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਥਾਂ-ਥਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ। -PTCNews-
punjab-bandh sad-support-for-farmers shiromani-akali-dal-dharna
Advertisment

Stay updated with the latest news headlines.

Follow us:
Advertisment