Thu, Apr 25, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

Written by  Shanker Badra -- April 27th 2018 02:03 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ:ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਦੁਆਰਾ ਸ਼ਾਹਕੋਟ ਜ਼ਿਮਨੀ ਚੋਣ ਦਾ ਐਲਾਨ ਕੀਤੇ ਜਾਣ ਮਗਰੋਂ ਸ਼ਾਹਕੋਟ ਦੇ ਐਸਡੀਐਮ-ਕਮ-ਰਿਟਰਨਿੰਗ ਅਧਿਕਾਰੀ ਅਤੇ ਸ਼ਾਹਕੋਟ ਅਤੇ ਮਹਿਤਪੁਰ ਦੇ ਐਸਐਚਓਜ਼ ਦੇ ਕੀਤੇ ਤਬਾਦਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੂੰ ਤੁਰੰਤ ਇਹ ਤਬਾਦਲੇ ਰੱਦ ਕਰਨ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਸੂਬਾ ਸਰਕਾਰ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਹੈ।Shiromani Akali Dal Election Commission Punjab Government violationਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਹੈ।ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾਕਟਰ ਚੀਮਾ ਨੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਇਹਨਾਂ ਕਪਟੀ ਚਾਲਾਂ ਉੱਤੇ ਹੈਰਾਨੀ ਪ੍ਰਗਟ ਕੀਤੀ ਹੈ।ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ 26 ਅਪ੍ਰੈਲ 2018 ਨੂੰ ਦੁਪਹਿਰ ਸਮੇਂ ਸ਼ਾਹਕੋਟ ਅਸੰਬਲੀ ਹਲਕੇ ਦੀ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ ਅਤੇ ਤੁਰੰਤ ਹੀ ਪੂਰੇ ਜਲੰਧਰ ਜ਼ਿਲੇ ਵਿਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਸੀ। Shiromani Akali Dal Election Commission Punjab Government violationਉਹਨਾਂ ਕਿਹਾ ਕਿ ਪਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਨੂੰ ਨਜ਼ਰ ਅੰਦਾਜ਼ ਕਰਦਿਆਂ ਸੂਬਾ ਸਰਕਾਰ ਨੇ ਸ਼ਾਹਕੋਟ ਦੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਅਤੇ ਉਹਨਾਂ ਦੀ ਥਾਂ ਦਰਬਾਰਾ ਸਿੰਘ ਪੀ.ਸੀ.ਐਸ. ਨੂੰ ਲਗਾ ਦਿੱਤਾ ਗਿਆ।ਉਹਨਾਂ ਕਿਹਾ ਕਿ ਸ਼ਾਹਕੋਟ ਦੇ ਐਸ.ਡੀ.ਐਮ ਨੇ ਸ਼ਾਹਕੋਟ ਅਸੰਬਲੀ ਹਲਕੇ ਦਾ ਰਿਟਰਨਿੰਗ ਅਧਿਕਾਰੀ ਵੀ ਹੋਣਾ ਹੈ। ਡਾ. ਚੀਮਾ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸ਼ਾਹਕੋਟ ਅਸੰਬਲੀ ਹਲਕੇ ਵਿਚ ਪੈਂਦੇ ਸ਼ਾਹਕੋਟ ਅਤੇ ਮਹਿਤਪੁਰ ਪੁਲਿਸ ਸਟੇਸ਼ਨਾਂ ਦੇ ਐਸ.ਐਚ.ਓਜ਼ ਨੂੰ ਵੀ ਸ਼ਾਮ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਉਹਨਾਂ ਦੀ ਥਾਂ ਰਾਤ ਨੂੰ ਹੀ ਨਵੇਂ ਐਸ.ਐਚ.ਓਜ਼ ਨੂੰ ਲਗਾ ਦਿੱਤਾ ਗਿਆ। Shiromani Akali Dal Election Commission Punjab Government violationਡਾ. ਚੀਮਾ ਨੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕਾਰਵਾਈਆਂ ਅਜਿਹੀਆਂ ਕਪਟੀ ਚਾਲਾਂ ਹਨ,ਜਿਹਨਾਂ ਦਾ ਮੰਤਵ ਚੋਣਾਂ ਦੌਰਾਨ ਇਹਨਾਂ ਅਧਿਕਾਰੀਆਂ ਦੀ ਦੁਰਵਰਤੋਂ ਕਰਨਾ ਹੈ।ਇਸ ਨਾਲ ਵੋਟਰਾਂ ਵਿਚ ਵੀ ਇੱਕ ਗਲਤ ਸੁਨੇਹਾ ਗਿਆ ਹੈ।ਜੇਕਰ ਇਸ ਸੰਬੰਧੀ ਸਮੇਂ ਸਿਰ ਢੁੱਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਇੱਥੇ ਨਿਰਪੱਖ ਅਤੇ ਆਜ਼ਾਦ ਚੋਣ ਕਰਵਾਉਣਾ ਸੰਭਵ ਨਹੀਂ ਹੈ।ਅਕਾਲੀ ਦਲ ਦੇ ਬੁਲਾਰੇ ਨੇ ਇਹਨਾਂ ਸਾਰੇ ਤਬਾਦਲਿਆਂ ਨੂੰ ਤੁਰੰਤ ਰੱਦ ਕਰਨ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। -PTCNews


Top News view more...

Latest News view more...