Fri, Apr 26, 2024
Whatsapp

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ

Written by  Jashan A -- February 12th 2019 11:51 AM
ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚੋਂ ਵਾਕਆਉਟ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਮੁਲਾਕਾਤ ਕੀਤੀ। ਜਿਸ ਦੌਰਾਨ ਕਿਸਾਨਾਂ ਨੇ ਆਪਣਾ ਦੁੱਖ ਸਾਂਝਾ ਕੀਤਾ। [caption id="attachment_255034" align="aligncenter" width="300"]sad ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ[/caption] ਇਸ ਮੌਕੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਸਿਰਫ ਵਾਅਦੇ ਹੀ ਰਹਿ ਗਏ ਹਨ। ਉਥੇ ਹੀ ਕਿਸਾਨਾਂ ਦੇ ਹੱਕ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਪੰਜਾਬ ਸਰਕਾਰ 'ਤੇ ਲਾਹਨਤ ਹੈ ਜੋ ਪੰਜਾਬ ਦਾ ਅੰਨਦਾਤਾ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਹੈ। ਇਸ ਮੌਕੇ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਮ ਮਿਲ ਕੇ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ ਹੈ। [caption id="attachment_255037" align="aligncenter" width="300"]sad ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਦੱਸਿਆ ਆਪਣਾ ਦੁੱਖ[/caption] ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਵਾਕਆਊਟ ਕਰ ਦਿੱਤਾ। ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ। -PTC News


Top News view more...

Latest News view more...