
ਮੋਹਾਲੀ: ਚੋਣ ਕਮਿਸ਼ਨ ਵੱਲੋਂ ਕੋਵਿਡ ਮਾਮਲਿਆਂ ਦੇ ਵਧਣ ਕਾਰਨ ਭੌਤਿਕ ਸਿਆਸੀ ਰੈਲੀਆਂ 'ਤੇ ਰੋਕ ਲਗਾਉਣ ਦੇ ਨਾਲ, ਪੰਜਾਬ ਦੀਆਂ ਸਿਆਸੀ ਪਾਰਟੀਆਂ ਕੋਲ ਆਨਲਾਈਨ ਮੁਹਿੰਮਾਂ ਵਰਗੇ ਗੈਰ-ਰਵਾਇਤੀ ਤਰੀਕਿਆਂ ਰਾਹੀਂ ਵੋਟਰਾਂ ਨੂੰ ਪ੍ਰੇਰਿਤ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ।
ਸ਼੍ਰੋਮਣੀ ਅਕਾਲੀ ਦਲ ਇਸ ਵਰਚੁਅਲ ਮੁਹਿੰਮ ਨੂੰ ਵੇਖਣ ਲਈ ਇੱਥੇ ਕਲਿੱਕ ਕਰੋ
ਸ਼੍ਰੋਮਣੀ ਅਕਾਲੀ ਦਲ, ਜਿਸ ਨੇ ਰਾਜ ਵਿੱਚ ਸਭ ਤੋਂ ਪਹਿਲਾਂ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਹ ਵੋਟਰਾਂ ਨੂੰ ਸੰਬੋਧਨ ਕਰਨ ਲਈ ਵਰਚੁਅਲ ਮੁਹਿੰਮ ਸ਼ੁਰੂ ਕਰਨ ਵਾਲੀ ਸਭ ਤੋਂ ਪਹਿਲੀ ਪਾਰਟੀ ਵੀ ਬਣ ਚੁੱਕੀ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਸਭ ਨੂੰ ਅਕਾਲੀ-ਬਸਪਾ ਉਮੀਦਵਾਰ ਰਣਜੀਤ ਸਿੰਘ ਗਿੱਲ ਅਤੇ ਖਰੜ ਦੇ ਲੋਕਾਂ ਨਾਲ ਅਕਾਲੀ ਦਲ ਦੇ ਵਰਚੁਅਲ ਹਲਕਾ ਵਾਰਤਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।
ਇਸ ਵਰਚੁਅਲ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਰਣਜੀਤ ਸਿੰਘ ਗਿੱਲ ਨੇ ਮਾਜਰੀ, ਖਰੜ ਅਤੇ ਨਯਾ ਗਾਓਂ ਵਿੱਚ ਬੈਠੇ ਲੋਕਾਂ ਨਾਲ ਆਨਲਾਈਨ ਗੱਲ ਬਾਤ ਕੀਤੀ ਅਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਸਾਲ 2022 ਲਈ ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ ਵਰਚੁਅਲ ਚੋਣ ਪ੍ਰਚਾਰ ਟੀਵੀ ਅਤੇ ਵੈੱਬ ਚੈਨਲਾਂ ਦੇ ਨਾਲ-ਨਾਲ ਪਾਰਟੀ ਦੇ ਫੇਸਬੁੱਕ ਪੇਜ ਅਤੇ ਯੂਟਿਊਬ ਹੈਂਡਲ 'ਤੇ ਲਾਈਵ ਹੋਇਆ।
- ਪੀਟੀਸੀ