Advertisment

ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ
Advertisment
ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ:ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਅੱਜ ਦੇਸ਼ ਦੇ ਖਾਸ ਤੌਰ 'ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਮਜ਼ਬੂਤ ਸਰਕਾਰ ਬਣਾਉਣ ਵਾਸਤੇ ਐਨ.ਡੀ.ਏ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ, ਸਾਬਕਾ ਐਮ.ਪੀ ਤਰਲੋਚਨ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ. ਐਮ.ਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਗਠਿਤ ਕੀਤੀ ਜਿਸਦੀ ਬਦੌਲਤ ਅੱਜ ਸੱਜਣ ਕੁਮਾਰ ਤੇ ਨਰੇਸ਼ ਸਹਿਰਾਵਤ ਵਰਗੇ ਦੋਸ਼ੀ ਸਲਾਖਾਂ ਪਿੱਛੇ ਹਨ।ਉਹਨਾਂ ਕਿਹਾ ਕਿ ਇਸ ਐਸ.ਆਈ.ਟੀ ਨੇ ਜਗਦੀਸ਼ ਟਾਈਟਲਰ ਜਿਸਨੂੰ ਪਹਿਲਾਂ ਕਲੀਨ ਚਿੱਟ ਦੇ ਦਿੱਤੀ ਗਈ ਸੀ, ਦੇ ਕੇਸ ਮੁੜ ਖੋਲ੍ਹਣ ਤੇ ਹੁਣ ਉਹ ਕੇਸ ਦਾ ਸਾਹਮਣਾ ਕਰ ਰਿਹਾ ਹੈ।ਉਹਨਾਂ ਕਿਹਾ ਕਿ ਪਿਛਲੇ 33 ਸਾਲਾਂ ਤੋਂ ਸਿੱਖ ਦੁਨੀਆਂ ਦੇ ਇਸ ਸਭ ਤੋਂ ਭਿਆਨਕ ਕਤਲੇਆਮ ਦੇ ਨਿਆਂ ਦੀ ਉਡੀਕ ਕਰ ਰਹੇ ਸਨ ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਰਾਹਤ ਦਿੱਤੀ ਹੈ। Shiromani Akali Dal Leadership NDA Favor Appeal to vote ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੇ ਫੈਸਲੇ ਨੇ ਸਿੱਖਾਂ ਦੇ ਦਿਲ ਜਿੱਤ ਲਏ ਕਿਉਂਕਿ ਪਿਛਲੇ 70 ਸਾਲ ਤੋਂ ਸਿੱਖ ਸਿਰਫ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਸਨ ਤੇ ਹੁਣ ਸੰਗਤ ਇਸ ਲਾਂਘੇ ਦੀ ਬਦੌਲਤ ਸਿੱਧਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗੀ।ਉਹਨਾਂ ਕਿਹਾ ਕਿ ਇਸ ਫੈਸਲੇ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੇ ਫੈਸਲੇ ਦੀ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਨੇ ਸ਼ਲਾਘਾ ਕੀਤੀ ਹੈ।ਉਹਨਾਂ ਕਿਹਾ ਕਿ ਐਨ.ਡੀ.ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਵੀ ਮਨਾਇਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਵਸ ਵੀ ਮਨਾਇਆ।
Advertisment
Shiromani Akali Dal Leadership NDA Favor Appeal to vote ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ ਅਕਾਲੀ ਆਗੂਆਂ ਨੇ ਕਿਹਾ ਕਿ ਲੰਗਰ 'ਤੇ ਜੀ.ਐਸ.ਟੀ ਮੁਆਫ ਕਰਨ ਦਾ ਫੈਸਲਾ ਐਨ.ਡੀ.ਏ ਸਰਕਾਰ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਹੈ।ਉਹਨਾਂ ਕਿਹਾ ਕਿ ਕਾਲੀ ਸੂਚੀ ਖਤਮ ਕਰਨਾ ਇਕ ਹੋਰ ਵੱਡਾ ਫੈਸਲਾ ਹੈ ਜਿਸ ਵਾਸਤੇ ਸਿੱਖ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ।ਉਹਨਾਂ ਕਿਹਾ ਕਿ ਇਹ ਫੈਸਲਾ ਲਾਗੂ ਹੋਣ ਨਾਲ ਹੁਣ ਵਿਦੇਸ਼ਾਂ ਵਿਚ ਸ਼ਰਣ ਲੈ ਕੇ ਵਸੇ ਸਿੱਖ ਆਪਣੇ ਘਰਾਂ ਨੂੰ ਆ ਸਕਣਗੇ।ਇਹਨਾਂ ਆਗੂਆਂ ਨੇ ਕਿਹਾ ਕਿ ਇਹਨਾਂ ਫੈਸਲਿਆਂ ਤੋਂ ਇਲਾਵਾ ਜਿਣਸਾਂ ਦੇ ਭਾਅ ਵਧਾਉਣ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਕਰ ਕੇ ਲਾਗਤ ਨਾਲੋਂ ਡੇਢ ਗੁਣਾ ਕੀਮਤ ਦੇਣ ਦੇ ਫੈਸਲੇ ਨੇ ਪੰਜਾਬ ਅਤੇ ਦੇਸ਼ ਦੇ ਹੋਰ ਭਾਗਾਂ ਵਿਚ ਕਿਸਾਨਾਂ ਦੀ ਹਾਲਤ ਸੁਧਾਰਨ ਵਿਚ ਮਦਦ ਕੀਤੀ ਹੈ।ਉਹਨਾਂ ਕਿਹਾ ਕਿ ਇਸ ਫੈਸਲੇ ਤੋਂ ਇਲਾਵਾ ਕਿਸਾਨਾਂ ਨੂੰ ਨਗਦ ਰਾਸ਼ੀ ਦੇਣ ਦੇ ਫੈਸਲੇ ਨਾਲ ਵੀ ਕਾਫੀ ਮਦਦ ਮਿਲੀ ਹੈ। Shiromani Akali Dal Leadership NDA Favor Appeal to vote ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੇ ਲੋਕਾਂ ਨੂੰ NDA ਦੇ ਹੱਕ ਵਿਚ ਵੋਟ ਪਾਉਣ ਦੀ ਕੀਤੀ ਅਪੀਲ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਰਨਤਾਰਨ : ਸੁੱਤੀ ਪਈ ਪਤਨੀ ਦਾ ਨਸ਼ੇੜੀ ਪਤੀ ਨੇ ਘੋਟਣਾ ਮਾਰ ਕੇ ਕੀਤਾ ਕਤਲ ਉਹਨਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦੇ ਪੰਜ ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਕਾਫੀ ਲਾਭ ਮਿਲਿਆ ਹੈ।ਇਸ ਸਰਕਾਰ ਨੇ ਆਈ.ਆਈ.ਟੀ, ਆਈ.ਆਈ.ਐਮ, ਪੀਜੀਆਈ ਦਾ ਸੈਟੇਲਾਈਟ ਸੈਂਟਰ, ਏਮਜ਼ ਆਦਿ ਪ੍ਰਾਜੈਕਟਾਂ ਤੋਂ ਇਲਾਵਾ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਅਥਾਹ ਮਦਦ ਕੀਤੀ ਹੈ।ਉਹਨਾਂ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਐਨ.ਡੀ.ਏ ਦੇ ਹੱਕ ਵਿਚ ਵੋਟ ਪਾ ਕੇ ਇਸ ਵੱਲੋਂ ਕੀਤੇ ਕੰਮਾਂ ਦਾ ਮੁੱਲ ਮੋੜਿਆ ਜਾਵੇ।ਉਹਨਾਂ ਕਿਹਾ ਕਿ ਜੇਕਰ ਐਨ ਡੀ ਏ ਫਿਰ ਤੋਂ ਕੇਂਦਰ ਵਿਚ ਸਰਕਾਰ ਬਣਾਉਂਦਾ ਹੈ ਤਾਂ ਇਸਦਾ ਪੰਜਾਬ ਅਤੇ ਪੰਜਾਬੀਆਂ ਨੂੰ ਵੱਡਾ ਲਾਭ ਹੋਵੇਗਾ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ' -
latest-news leadership nda india-latest-news news-in-punjabi news-in-punjab vote shiromaniakalidal appeal
Advertisment

Stay updated with the latest news headlines.

Follow us:
Advertisment