ਮੁੱਖ ਖਬਰਾਂ

ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ

By Ravinder Singh -- August 29, 2022 4:26 pm -- Updated:August 29, 2022 4:26 pm

ਨਾਭਾ : ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਕੁੱਲ 8 ਮੈਂਬਰਾਂ 'ਚੋਂ ਤਿੰਨ ਮੈਂਬਰ ਅਕਾਲੀ ਦਲ ਦੇ ਜੇਤੂ ਰਹੇ ਹਨ। ਇਨ੍ਹਾਂ ਉਮੀਦਵਾਰਾਂ ਨੇ ਵਿਰੋਧੀਆਂ ਨੂੰ ਮਾਤ ਦੇ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਪਾਰਟੀ ਵਰਕਰਾਂ ਨੇ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਦਾ  ਗੁਰੂ ਘਰ ਵਿਖੇ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ। ਸਤਵਿੰਦਰ ਸਿੰਘ ਟੌਹੜਾ ਨੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਾਂ ਵੀ ਦਿੱਤੀਆਂ।

ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਤਕੜੇ ਹੋਣ ਦਾ ਸੁਨੇਹਾ ਦਿੱਤਾ। ਜੇਤੂ ਉਮੀਦਵਾਰਾਂ ਨੇ ਗੱਲਬਾਤ ਕਰਦਿਆਂ ਕਿ ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀ ਦੇ ਬਾਵਜੂਦ ਉਨ੍ਹਾਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਉਹ ਹਮੇਸ਼ਾ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।

ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀਕਾਬਿਲੇਗੌਰ ਹੈ ਕਿ ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 7 ਜ਼ੋਨਾਂ ਵਿੱਚ ਹੋਈ। ਆਮ ਆਦਮੀ ਪਾਰਟੀ ਦੇ ਸੱਤਾ ਵਿਚ ਕਾਬਜ਼ ਹੋਣ ਦੇ ਬਾਵਜੂਦ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦੇ ਮੈਂਬਰਾਂ ਦੀ ਇਹ ਜਿੱਤ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਸਾਬਿਤ ਹੋਵੇਗੀ।

ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ

ਚੋਣ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਨੇ ਸੱਤਾਧਾਰੀ ਧਿਰ ਉਪਰ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੇ ਦੋਸ਼ ਵੀ ਲਗਾਏ।

ਖੇਤੀਬਾੜੀ ਵਿਕਾਸ ਬੈਂਕ ਨਾਭਾ ਦੇ ਡਾਇਰੈਕਟਰਾਂ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀਉਨ੍ਹਾਂ ਨੇ ਦੋਸ਼ ਲਗਾਏ ਕਿ ਆਮ ਆਦਮੀ ਪਾਰਟੀ ਨੇ ਧੱਕੇਸ਼ਾਹੀ ਕਰਕੇ 2 ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਦਿੱਤੇ ਗਏ ਸਨ। ਜੇਕਰ ਸ਼੍ਰੋਮਣੀ ਅਕਾਲੀ ਦਲ ਹੋਰ ਉਮੀਦਵਾਰ ਚੋਣ ਮੈਦਾਨ ਵਿਚ ਹੁੰਦੇ ਤਾਂ ਪਾਰਟੀ ਦੀ ਝੋਲੀ ਵਿਚ ਹੋਰ ਵੀ ਸੀਟਾਂ ਆ ਸਕਦੀਆਂ ਸਨ।

-PTC News
ਇਹ ਵੀ ਪੜ੍ਹੋ : ਗੈਂਗਸਟਰ ਗੋਲਡੀ ਤੇ ਅੱਤਵਾਦੀ ਰਿੰਦਾ ਵੱਲੋਂ ਪੰਜਾਬ ਪੁਲਿਸ ਨੂੰ ਧਮਕੀ, ਬੈਂਸ ਨੇ ਦਿੱਤਾ ਕਰਾਰਾ ਜਵਾਬ

  • Share