Wed, Apr 24, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

Written by  Shanker Badra -- September 11th 2020 12:50 PM
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਲੁਧਿਆਣਾ:  ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੌਰਾਨ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਮਹਾਮਾਰੀ ਦੀ ਚਪੇਟ 'ਚ ਆਮ ਲੋਕਾਂ ਦੇ ਨਾਲ ਕਈ ਸਿਆਸੀ ਆਗੂ ਵੀ ਆ ਚੁੱਕੇ ਹਨ। [caption id="attachment_430025" align="aligncenter" width="300"] ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ[/caption] ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਸੋ ਮੈਂ ਹੁਣ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਖੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਹੈ ਅਤੇ ਮੈਂ ਪੂਰੀ ਤਰ੍ਹਾਂ ਠੀਕ ਮਹਿਸੂਸ ਕਰ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਿਛਲੇ ਦਿਨੀਂ ਜੋ ਕੋਈ ਵੀ ਮੇਰੇ ਸੰਪਰਕ 'ਚ ਆਇਆ ਹੈ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਕਰਵਾ ਲਵੇ। -PTCNews


Top News view more...

Latest News view more...