Wed, Apr 24, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

Written by  Jashan A -- July 20th 2019 06:48 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਨੂੰ ਇੱਕ ਕੋਝੀ ਤੇ ਘਿਨੌਣੀ ਹਰਕਤ ਕਰਾਰ ਦਿੱਤਾ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ 'ਚ ਨਾਕਾਮ ਰਹਿਣ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਨਕੋਦਰ ਦੇ ਇੱਕ ਪਿੰਡ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਕੀਤੀ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਰਾਰਤੀ ਤੱਤਾਂ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਨ ਲਈ ਕੀਤੀ ਇੱਕ ਕੋਝੀ ਅਤੇ ਘਿਨੌਣੀ ਹਰਕਤ ਕਰਾਰ ਦਿੱਤਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਆਗੂ ਅਤੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਵੱਡੇ ਭਰੋਸਿਆਂ ਦੇ ਬਾਵਜੂਦ ਪਿਛਲੇ ਦੋ ਸਾਲਾਂ ਦੀ ਕਾਂਗਰਸੀ ਹਕੂਮਤ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਿਚ ਵੱਡਾ ਵਾਧਾ ਹੋਇਆ ਹੈ। ਅਮਰਿੰਦਰ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਮਗਰੋਂ ਕੋਈ ਬੇਅਦਬੀ ਦੀ ਘਟਨਾ ਵਾਪਰਨ ਨਹੀਂ ਦਿੱਤੀ ਜਾਵੇਗੀ। ਹੋਰ ਪੜ੍ਹੋ :ਐਮਰਜੰਸੀ ਸਾਡੇ ਸਿਸਟਮ ਉੱਤੇ ਇੱਕ ਕਾਲਾ ਧੱਬਾ ਹੈ : ਪ੍ਰਕਾਸ਼ ਸਿੰਘ ਬਾਦਲ ਉਹਨਾਂ ਕਿਹਾ ਕਿ ਨਕੋਦਰ ਦੇ ਪਿੰਡ ਖਾਨਪੁਰ ਟਾਂਡਾ ਵਿਖੇ ਵਾਪਰੀ ਬੇਅਦਬੀ ਦੀ ਤਾਜ਼ਾ ਘਟਨਾ, ਜਿਸ ਵਿਚ ਸ਼ਰਾਰਤੀਆਂ ਵੱਲੋਂ ਪਵਿੱਤਰ ਕੁਰਾਨ ਸ਼ਰੀਫ ਨੂੰ ਜਲਾਇਆ ਗਿਆ ਹੈ, ਇੱਕ ਬੇਹੱਦ ਨਿੰਦਣਯੋਗ ਹਰਕਤ ਹੈ।ਲੋਕਾਂ ਦਾ ਪੁਲਿਸ ਪ੍ਰਸਾਸ਼ਨ ਵਿਚ ਭਰੋਸਾ ਬਹਾਲ ਕਰਨ ਲਈ ਦੋਸ਼ੀਆਂ ਦੀ ਤੁਰੰਤ ਗਿਰਫਤਾਰੀ ਦੀ ਮੰਗ ਕਰਦਿਆਂ ਭੂੰਦੜ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਬੇਅਦਬੀ ਦੀ ਘਟਨਾ ਵਾਪਰਨ ਤੋਂ ਦੋ ਹਫਤੇ ਬਾਅਦ ਵੀ ਪੁਲਿਸ ਨੇ ਅਜੇ ਤੀਕ ਕੋਈ ਗਿਰਫਤਾਰੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਬੇਹੱਦ ਸੰਵੇਦਨਸ਼ੀਲ ਹੁੰਦੇ ਹਨ ਅਤੇ ਇਹਨਾਂ ਸਦਕਾ ਪੀੜਤ ਭਾਈਚਾਰੇ ਅੰਦਰ ਗੁੱਸਾ ਅਤੇ ਬੇਚੈਨੀ ਪੈਦਾ ਹੋ ਸਕਦੀ ਹੈ। ਬੇਅਦਬੀ ਦੇ ਕੇਸਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਥਾਂ ਇਹਨਾਂ ਉਤੇ ਸਿਆਸਤ ਕਰਨ ਲਈ ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਭੂੰਦੜ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਪ੍ਰਤੀ ਥੋੜ੍ਹੀ ਜਿਹੀ ਵੀ ਸੰਜੀਦਗੀ ਵਿਖਾਈ ਹੁੰਦੀ ਤਾਂ ਇਹ ਮੰਦਭਾਗਾ ਰੁਝਾਣ ਬਹੁਤ ਦੇਰ ਦਾ ਖ਼ਤਮ ਹੋ ਜਾਣਾ ਸੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਕੈਬਨਿਟ ਸਾਥੀ ਸਿਰਫ ਸਿਆਸੀ ਫਾਇਦਿਆਂ ਲਈ ਬੇਅਦਬੀ ਦੇ ਮੁੱਦੇ ਦਾ ਇਸਤੇਮਾਲ ਕਰਨ ਲਈ ਜਾਣੇ ਜਾਂਦੇ ਹਨ। ਉਹ ਕਾਂਗਰਸ ਦੇ ਦੋ ਸਾਲ ਤੋਂ ਵੱਧ ਦੇ ਮਾੜੇ ਸਾਸ਼ਨ ਦੌਰਾਨ ਝੂਠੀਆਂ ਅਤੇ ਈਰਖਾਪੂਰਨ ਅਫਵਾਹਾਂ ਫੈਲਾ ਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹਨਾਂ ਨੂੰ ਕਾਮਯਾਬੀ ਨਹੀਂ ਮਿਲੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਉਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਹੜੇ ਲੋਕਾਂ ਅਤੇ ਸਮਾਜ ਨੂੰ ਨੁਕਸਾਨ ਪਹੁੰਚਾ ਸਕਦੇ ਹਨ। -PTC News


Top News view more...

Latest News view more...