ਮੁੱਖ ਸਫਾ

PTC Network 'ਤੇ ਕੀਤੀ ਗਈ ਪੱਖਪਾਤੀ ਕਾਰਵਾਈ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵਿਰੋਧ

By Pardeep Singh -- April 11, 2022 6:11 pm

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ।  ਪ੍ਰੈਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਲ ਦੇ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਡਾ.ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਰਾਜਸੀ ਬਦਲਖੋਰੀ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਲੋਕ ਰਾਜ ਨੂੰ ਤਾਨਾਸ਼ਾਹੀ ਸਿਸਟਮ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਜੇਲ੍ਹ ਮੈਨੁਅਲ ਦੇ ਉਲਟ ਵਤੀਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹ ਮੰਤਰੀ ਵੱਲੋਂ ਮਜੀਠੀਆ ਦੀ ਬੈਰਕ ਵਿੱਚ ਨੀਵੇਂ ਪੱਧਰ ਦਾ ਦਿਖਾਵਾ ਹੈ। ਉਨ੍ਹਾਂ ਕਿਹਾ ਹੈ ਕਿ ਦੂਜੇ ਪਾਸੇ ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਖਿਲਾਫ ਬਦਲਾਖੋਰੀ ਦੀ ਨੀਤੀ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੀਡੀਆ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਗਿਆ ਹੈ।


ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਪੀਟੀਸੀ ਪੰਜਾਬ ਦੇ ਲੋਕਾਂ ਦੀ ਅਵਾਜ਼ ਹੈ।ਪੀਟੀਸੀ ਉੱਤੇ ਕੀਤੇ ਜਾ ਰਹੇ ਹਮਲੇ ਸਰਾਸਰ ਗਲਤ ਹਨ ਕਿਉਂਕਿ ਮੀਡੀਆ ਕੋਲ ਸਾਰੀਆਂ ਵੀਡੀਓ ਕਲਿਪ ਹਨ ਜਿਸ ਨੂੰ ਵੇਖ ਕੇ ਸਾਰੀ ਸੱਚਾਈ ਸਪੱਸ਼ਟ ਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਮੀਡੀਆ ਦੀ ਆਜ਼ਾਦੀ ਉੱਤੇ ਡਾਕੇ ਮਾਰੇ ਜਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਰਕਾਰ ਬਦਲੇਖੋਰੀ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਦਲੇ ਖੋਰੀ ਦੀ ਨੀਤੀ ਦਾ ਸ਼ਿਕਾਰ ਬਿਕਰਮ ਸਿੰਘ ਮਜੀਠੀਆ ਅਤੇ ਪੀਟੀਸੀ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਨੂੰ ਝੂਠੇ ਕੇਸ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੈਨਲ ਕੋਲ ਸਾਰੇ ਸਬੂਤ ਹਨ ਪਰ ਪੁਲਿਸ ਸਬੂਤਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ਵਿੱਚ ਕਰਾਇਮ ਥਾਣਾ ਖੋਲ੍ਹਿਆ ਗਿਆ ਹੈ ਜਿਸ ਦਾ ਕੰਮ ਹੈ ਕਿ ਕੇਜਰੀਵਾਲ ਖਿਲਾਫ਼ ਬੋਲਣ ਵਾਲਿਆ ਉੱਤੇ ਪਰਚਾ ਦਰਜ ਕਰਨਾ ਹੈ। ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਪੰਜਾਬ ਉੱਤੇ ਵੱਡੇ ਡਾਕੇ ਮਾਰ ਰਿਹਾ ਹੈ ਪਰ ਪੰਜਾਬ ਸਰਕਾਰ ਮੌਨਧਾਰੀ ਬੈਠੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਿੱਜੀ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਬਿਕਰਮ ਸਿੰਘ ਮਜੀਠੀਆ ਨਾਲ ਸਪੈਸ਼ਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਬਿਕਰਮ ਸਿੰਘ ਮਜੀਠੀਆ ਨੂੰ ਨਿਯਮਾਂ ਅਨੁਸਾਰ ਜੇਲ੍ਹ ਵਿੱਚ ਰੱਖਣਾ ਚਾਹੀਦਾ ਹੈ।

ਉੱਥੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸਰਕਾਰ ਤੇ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਰਬਿੰਦਰ ਨਰਾਇਣ ਨੂੰ ਦਬਾਉਣ ਲਈ ਝੂਠੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੀਡੀਆ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਹੈ। ਪ੍ਰੈਸ ਨਾਲ ਧੱਕਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਪੀਟੀਸੀ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿਰਫ ਬਦਲੇਖੋਰੀ ਦੀ ਨੀਤੀ ਹੈ। ਉਨ੍ਹਾਂ ਨੇ ਕਿਹਾ ਹੈ ਮੀਡੀਆ ਕੋਲ ਸਾਰੇ ਸਬੂਤ ਹਨ ਅਤੇ ਉਨਾਂ ਨੇ ਵੀਡੀਓਜ਼ ਪੁਲਿਸ ਨੂੰ ਵੀ ਦਿੱਤੀਆ ਹਨ ਪਰ ਪੁਲਿਸ ਨੇ ਕੋਈ ਜਾਂਚ ਨਹੀਂ ਕਰਵਾਈ। ਉਨ੍ਹਾਂ ਨੇ ਕਿਹਾ ਹੈ ਕਿ ਭੁਪਿੰਦਰ ਸਿੰਘ ਤੇ ਨੈਨਸੀ ਉੱਤੇ ਮਾਮਲਾ ਦਰਜ ਹਨ ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਰਹੀ ਪਰ ਦੂਜੇ ਪਾਸੇ ਚੈਨਲ ਦੇ ਐਮਡੀ ਰਬਿੰਦਰ ਨਰਾਇਣ ਨੂੰ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ: ਸਿਵਲ ਸਰਜਨ

-PTC News

  • Share