Mon, Apr 29, 2024
Whatsapp

ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ

Written by  Jashan A -- March 10th 2019 01:52 PM
ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ

ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ

ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ,ਪਿਹੋਵਾ: ਲੋਕ ਸਭਾ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਹੋਵਾ 'ਚ ਚੌਥੀ ਵਿਸ਼ਾਲ ਰੈਲੀ ਕੀਤੀ ਗਈ। ਜਿਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ 98 ਸਾਲ ਪੁਰਾਣੀ ਪਾਰਟੀ ਹੈ ਅਤੇ ਲਗਾਤਾਰ ਦੇਸ਼ ਦੇ ਲੋਕਾਂ ਦੇ ਹੱਕਾਂ ਲਈ ਲੜਦੀ ਆ ਰਹੀ ਹੈ। [caption id="attachment_267440" align="aligncenter" width="300"]sad ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ[/caption] ਉਨ੍ਹਾਂ ਕਿਹਾ ਦੇਸ਼ ਭਰ ਵਿੱਚ ਪੰਜਾਬੀ ਜਿੱਥੇ ਵੀ ਹੈ ਉੱਥੇ ਕਾਮਯਾਬ ਹੋਏ ਹਨ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਪਾਰਟੀ ਹੈ ਉਨ੍ਹਾਂ ਦਾ ਵੀ ਪਹਿਲਾਂ ਪ੍ਰਧਾਨ ਇੱਕ ਅੰਗਰੇਜ਼ ਸੀ, ਦੂਜੇ ਨੰਬਰ ਤੇ ਸਭ ਤੋਂ ਪੁਰਾਣੀ ਪਾਰਟੀ ਪੂਰੇ ਦੇਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਦਾ ਪ੍ਰਧਾਨ ਹਿੰਦੁਸਤਾਨੀ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਵਿੱਚੋਂ ਕੋਈ ਵੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨੇੜੇ ਤੇੜੇ ਨਹੀਂ ਹੈ ਅਤੇ ਕਿਹਾ ਸਿੱਖ ਕੌਮ ਨੇ "ਸਰਬੱਤ ਦੇ ਭਲੇ"ਵਾਸਤੇ ਆਪਣੀਆਂ ਕੁਰਬਾਨੀਆਂ ਦਿੱਤੀਆਂ। ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਲੋਕਾਂ ਨੂੰ ਕਿਹਾ ਕਿ ਹਰਿਆਣਾ ਦੇ ਵਿੱਚ ਕਿਸਾਨਾਂ ਦੇ ਟਿਊਬਲਾਂ ਦੇ ਬਿੱਲ ਮੁਆਫ ਕੀਤੇ ਜਾਣਗੇ।ਪੰਜਾਬ ਤੋਂ ਬਾਅਦ ਜਿੱਥੇ ਸਭ ਤੋਂ ਜ਼ਿਆਦਾ ਸਿੱਖ ਭਾਈਚਾਰ ਰਹਿੰਦਾ ਹੈ ਉਹ ਹਰਿਆਣਾ ਹੈ ਪਰ ਹਰਿਆਣਾ ਦੇ ਵਿੱਚ ਸਿੱਖਾਂ ਦੀ ਆਵਾਜ਼ ਕੋਈ ਨਹੀਂ ਸੁਣਦਾ ਕਿਉਂਕਿ ਸਿੱਖ ਇੱਕ ਝੰਡੇ ਥੱਲੇ ਨਹੀਂ ਹਨ। [caption id="attachment_267441" align="aligncenter" width="300"]sad ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ[/caption] ਉਨ੍ਹਾਂ ਕਿਹਾ ਕਿ ਜਿੱਥੇ ਵੀ ਪੰਜਾਬੀਆਂ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਖੜ੍ਹਾ ਹੋ ਕੇ ਸਮੱਸਿਆ ਦਾ ਹੱਲ ਕਰਵਾਉਂਦਾ। ਉਨ੍ਹਾਂ ਕਾਂਗਰਸ ਪਾਰਟੀ ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਹ ਪਾਰਟੀ ਹੈ ਜਿਨ੍ਹਾਂ ਨੇ ਹਜ਼ਾਰਾਂ ਸਿੱਖਾਂ ਭੈਣ ਭਰਾਵਾਂ ਦਾ ਕਤਲੇਆਮ ਕੀਤਾ। ਉਨ੍ਹਾਂ ਕਿਹਾ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਅਤੇ ਐਸਆਈਟੀ ਬਣਾਈ ਗਈ ,ਸਪੈਸ਼ਲ ਕੋਰਟ ਬਣਾਏ ਗਏ ਅਤੇ ਹੁਣ ਦੋਸ਼ੀਆਂ ਨੂੰ ਸਜ਼ਾਵਾਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਅਤੇ ਬੇਗਾਨਿਆਂ ਵਿਚ ਫਰਕ ਹੈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਿੱਖਾਂ ਦੀ ਗੱਲ ਕਰ ਸਕਦਾ ਹੈ।ਪੰਜਾਬ ਵਿੱਚ ਆਪਣੇ ਵਿਰਸੇ ਨੂੰ ਸੰਭਾਲਣ ਵਾਸਤੇ ਅਕਾਲੀ ਭਾਜਪਾ ਸਰਕਾਰ ਵੱਲੋਂ ਵੱਡੇ ਪਰਿਆਸ ਕੀਤੇ ਗਏ ।ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ ,ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਏ ਗਏ, ਵਿਰਾਸਤ ਦੇ ਖਾਲਸਾ ਬਣਾਇਆ ਗਿਆ ,ਰਾਮ ਤੀਰਥ ਅਤੇ ਦੁਰਗਿਆਣਾ ਮੰਦਿਰ ਨੂੰ ਸਜਾਇਆ ਗਿਆ। [caption id="attachment_267421" align="aligncenter" width="300"]sad ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ[/caption] ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰ ਧਰਮ ਹਰ ਵਰਗ ਦੇ ਲੋਕਾਂ ਦੇ ਧਾਰਮਿਕ ਦਿਹਾੜੇ ਸਰਕਾਰੀ ਤੌਰ ਤੇ ਮਨਾਏ ਜਾਂਦੇ ਰਹੇ ਹਨ। ਹੁਣ ਲੋੜ ਹੈ ਕਿ ਹਰਿਆਣਾ ਦੇ ਸਾਰੇ ਸਿੱਖ ਇੱਕ ਝੰਡੇ ਥੱਲੇ ਇਕੱਠੇ ਹੋ ਜਾਣ। ਉਨ੍ਹਾਂ ਕਿਹਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਸਰਕਾਰ ਬੁਝਾਉਣ ਇਸ ਦੇ ਝੂਠ ਬੋਲੇ, ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ ਕੇ ਸਾਰੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਝੂਠ ਬੋਲਿਆ। [caption id="attachment_267442" align="aligncenter" width="300"]sad ਪਿਹੋਵਾ: ਜਨ ਚੇਤਨਾ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਹਰਿਆਣਾ ਵਾਸੀਆਂ ਨੂੰ ਕੀਤਾ ਸੰਬੋਧਨ, ਕਿਹਾ ਹਰਿਆਣਾ 'ਚ ਸਰਕਾਰ ਬਣਨ 'ਤੇ ਪੰਜਾਬ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਾਸ[/caption] ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਕਹਿ ਰਿਹਾ ਕਿ ਮੈਂ ਪੰਜਾਬ ਦੀ ਤਰਜ਼ ਤੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਾਂਗਾ ਹਰ ਵਾਰ ਲੋਕਾਂ ਨੂੰ ਝੂਠ ਬੋਲਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵਿੱਚ ਤਕਰੀਬਨ 30 ਸੀਟਾਂ ਏਦਾਂ ਦੀਆਂ ਹਨ ਜੋ ਤੁਹਾਡੇ ਤੋਂ ਬਿਨਾਂ ਜਿੱਤਿਆ ਨਹੀਂ ਜਾ ਸਕਦੀਆਂ ਉਨ੍ਹਾਂ ਕਿਹਾ ਹੁਣ ਕੋਡ ਆਫ ਕੰਡਕਟ ਲੱਗ ਜਾਣੋ ਹੁਣ ਇੱਕ ਝੰਡੇ ਥੱਲੇ ਇਕੱਠੇ ਹੋ ਜਾਓ । -PTC News


Top News view more...

Latest News view more...