ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੂੰ ਵਧਾਈ

By Riya Bawa -- December 09, 2021 7:27 pm -- Updated:December 09, 2021 7:28 pm

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।

Farmers call off 15-month-long protest, to start vacating Delhi borders

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸਾ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ।

Parliament Winter Session: Govt 'denies' having record of farmers died during agitation

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੰਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿ੍ਹਆਂ ਤੱਕ ਯਾਦ ਰੱਖਿਆ ਜਾਵੇਗਾ। ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।

ਸੁਖਬੀਰ ਸਿੰਘ ਬਾਦਲ  ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ ਡੀ ਏ ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।

-PTC News

  • Share