ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ: ਪਟਿਆਲਾ  : ਜ਼ਹਿਰੀਲੀ ਸ਼ਰਾਬ ਕਾਂਡ ਦੀ ਸੀ.ਬੀ.ਆਈ ਜਾਂਚ ਅਤੇ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਘੱਗਰ ਸਰਾਏ ‘ਚ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਵਰਕਰ ਮੌਜੂਦ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਇਸ ਧਰਨੇ ਨੂੰ ਸੰਬੋਧਨ ਕਰਨ ਲਈ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪੁੱਜੇ ਹੋਏ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਅਸੀਂ ਮੁੱਖ ਮੰਤਰੀ ਦੇ ਹਲਕੇ ‘ਚ ਧਰਨਾ ਦੇ ਰਹੇ ਹਾਂ ,ਕਿਉਂਕਿ ਪੰਜਾਬ ਵਿੱਚ ਤਕਰੀਬਨ ਇੱਕ ਸੌ ਤੀਹ ਲੋਕ ਸ਼ਰਾਬ ਦੇ ਨਾਲ ਮਾਰੇ ਗਏ ,ਇਹ ਸ਼ਰਾਬ ਨਾਲ ਮਾਰੇ ਨਹੀਂ ਗਏ ਬਲਕਿ ਕਤਲ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਿੰਦੁਸਤਾਨ ਦੇ ਇਤਿਹਾਸ ਵਿੱਚ ਜੇ ਕੋਈ ਸਭ ਤੋਂ ਜ਼ਿਆਦਾ ਨਿਕੰਮਾ ਮੁੱਖ ਮੰਤਰੀ ਬਣਿਆ ਤਾਂ ਉਹ ਕੈਪਟਨ ਅਮਰਿੰਦਰ ਸਿੰਘ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਹੁੰਦਾ ਹੈ ਕਿ ਲੋਕਾਂ ਦੀ ,ਗਰੀਬਾਂ ਦੀ ਸਮੱਸਿਆ ਸੁਣੇ ਪਰ ਇਸ ਵੇਲੇ ਪੰਜਾਬ ਵਿੱਚ ਮਾਫੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵੱਡਾ ਪੰਜਾਬ ਵਿੱਚ ਹਾਦਸਾ ਹੋ ਜਾਂਦਾ ਹੈ ਤੇ ਪੰਜਾਬ ਦਾ ਮੁੱਖ ਮੰਤਰੀ ਅਤੇ ਡੀਜੀਪੀ ਚੁੱਪ ਬੈਠੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਨੂੰ ਪਤਾ ਚੱਲ ਗਿਆ ਹੈ ਕਿ ਸਾਡੀ ਦੁਬਾਰਾ ਸਰਕਾਰ ਨਹੀਂ ਆਉਂਦੀ , ਜਿਸ ਕਰਕੇ ਉਨ੍ਹਾਂ ਨੇ ਪੰਜਾਬ ਦੇ ਵਿੱਚ ਇਸ ਵੇਲੇ ਤਬਾਹੀ ਮਚਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਜਾਂਦੀ ਹੈ, ਉਹ ਕਾਂਗਰਸ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੈ ਅਤੇ ਜਲਾਲਪੁਰ ਉਸ ਨੂੰ ਬਚਾਉਣ ਵਾਸਤੇ ਸਾਹਮਣੇ ਆਉਂਦਾ ਹੈ ਕਿ ਉਹੀ ਉਸਦੀ ਹਿੱਸੇਦਾਰੀ ਸ਼ਰਾਬ ਫੈਕਟਰੀ ਵਿੱਚ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਜਿਹੜੇ ਵਾਅਦੇ ਕੀਤੇ ਉਹ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਕਿਹਾ ਸੀ ਕਿ ਗਰੀਬਾਂ ਨੂੰ ਆਟਾ ਦਾਲ ਸਕੀਮ ਦਾ ਲਾਭ ਦਵਾਂਗੇ ਤਾਂ ਉਹ ਦਿੱਤਾ ਹੈ।  ਸੂਬੇ ਵਿੱਚ ਚਾਰੇ ਪਾਸੇ ਸੜਕਾਂ ਦੇ ਜਾਲ ਵਿਛਾਏ ਗਏ ਅਤੇ ਗਰੀਬ ਲੋਕਾਂ ਦੇ ਬਿਜਲੀ ਦੇ ਬਿਲ ਮਾਫ਼ ਕੀਤੇ ਗਏ ਹਨ। ਪੰਜਾਬ ਵਿੱਚ ਖਿਡਾਰੀਆਂ ਵਾਸਤੇ ਸਟੇਡੀਅਮ ਬਣਾਏ ਅਤੇ ਕਬੱਡੀ ਕੱਪ ਕਰਵਾਇਆ ਜਾਂਦਾ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਵਿਖੇ ਨਕਲੀ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਧਰਨਾ

ਉਨ੍ਹਾਂ ਕਿਹਾ ਕਿ ਜੋ ਅਕਾਲੀ -ਭਾਜਪਾ ਸਰਕਾਰ ਵੇਲੇ ਕੰਮ ਚਲਾਏ ਗਏ ਸੀ ,ਕੈਪਟਨ ਨੇ ਉਨ੍ਹਾਂ ਸਾਰਿਆਂ ਨੂੰ ਬੰਦ ਕਰ ਦਿੱਤਾ ਹੈ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਵਿੱਚ ਬੁਰਾ ਹਾਲ ਹੋ ਹੈ ਤੇ ਲੋਕੀਂ ਨਕਲੀ ਸ਼ਰਾਬ ਨਾਲ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਫਾਰਮ ਉੱਤੇ ਜਾ ਕੇ ਬੈਠਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਕੋਈ ਖਾਲੀ ਨਹੀਂ ,ਕਾਂਗਰਸ ਦੀ ਨੀਅਤ ਖਰਾਬ ਹੈ ਤਾਂ ਹੀ ਅੱਜ ਪੰਜਾਬ ਦੇ ਚਾਰ ਸਾਲ ਬਰਬਾਦ ਕਰ ਦਿੱਤੇ।
-PTCNews