Tue, Apr 16, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ 'ਚ ਸ਼ਾਮਲ ਹੋਣ ਲਈ ਅਪੀਲ

Written by  Jashan A -- January 07th 2019 04:20 PM -- Updated: January 07th 2019 06:51 PM
ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ 'ਚ ਸ਼ਾਮਲ ਹੋਣ ਲਈ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ 'ਚ ਸ਼ਾਮਲ ਹੋਣ ਲਈ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ 'ਚ ਸ਼ਾਮਲ ਹੋਣ ਲਈ ਅਪੀਲ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਸਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨੇ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਰੇ ਅਹੁਦੇਦਾਰਾਂ, ਜਿਲਾ ਜਥੇਦਾਰ ਸਹਿਬਾਨਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਨੂੰ ਇਸ ਸਬੰਧੀ ਜਾਤੀ ਤੌਰ ਤੇ ਬੇਨਤੀ ਕਰ ਦਿੱਤੀ ਗਈ ਹੈ। ਹੋਰ ਪੜ੍ਹੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਕਤਲੇਆਮ ਦੇ ਬਾਕੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜਨਾਂ ਸਮੇ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਆਪੋ-ਆਪਣੇ ਇਲਾਕਿਆਂ ਵਿੱਚ ਵੱਖ-ਵੱਖ ਗੁਰਦੁਆਰਾ ਸਹਿਬਾਨਾਂ ਵਿੱਚ ਸਵੇਰੇ ਵੇਲੇ ਨਿੱਤਨੇਮ ਹੋਣ ਤੋਂ ਬਾਅਦ ਵਾਲੀ ਅਰਦਾਸ ਵਿੱਚ ਉਚੇਚੇ ਤੌਰ ਤੇ ਸ਼ਮੂਲੀਅਤ ਕਰਨਗੇ। -PTC News


Top News view more...

Latest News view more...