Sat, Apr 20, 2024
Whatsapp

ਸੰਗਰੂਰ: ਚੋਣਾਂ ਸਮੇਂ ਕੀਤੇ ਹਰ ਵਾਅਦੇ ਤੋਂ ਮੁੱਕਰੀ ਕਾਂਗਰਸ ਸਰਕਾਰ: ਜਥੇਦਾਰ ਤੋਤਾ ਸਿੰਘ

Written by  Jashan A -- February 02nd 2020 01:51 PM -- Updated: February 02nd 2020 02:17 PM
ਸੰਗਰੂਰ: ਚੋਣਾਂ ਸਮੇਂ ਕੀਤੇ ਹਰ ਵਾਅਦੇ ਤੋਂ ਮੁੱਕਰੀ ਕਾਂਗਰਸ ਸਰਕਾਰ: ਜਥੇਦਾਰ ਤੋਤਾ ਸਿੰਘ

ਸੰਗਰੂਰ: ਚੋਣਾਂ ਸਮੇਂ ਕੀਤੇ ਹਰ ਵਾਅਦੇ ਤੋਂ ਮੁੱਕਰੀ ਕਾਂਗਰਸ ਸਰਕਾਰ: ਜਥੇਦਾਰ ਤੋਤਾ ਸਿੰਘ

Shiromani Akali Dal Rally In Sangrur:  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ ਵਿਖੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੱਜ ਸਮੁੱਚੀ ਲੀਡਰਸ਼ਿਪ ਵੱਲੋਂ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਪਾਰਟੀ ਦੇ ਕਈ ਦਿੱਗਜ ਆਗੂ ਸਟੇਜ਼ 'ਤੇ ਵਿਰਾਜਮਾਨ ਹਨ। Shiromani Akali Dal Rally In Sangrurਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੋਤਾ ਸਿੰਘ ਸਮੇਤ ਕਈ ਦਿੱਗਜ ਆਗੂ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ। ਹੋਰ ਪੜ੍ਹੋ: ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ) ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਹੁਣ ਸੂਬਾ ਸਰਕਾਰ ਮੁੱਕਰ ਰਹੀ ਹੈ। ਅੱਗੇ ਉਹਨਾਂ ਨੇ ਸੁਖਦੇਵ ਸਿੰਘ ਢੀਂਡਸਾ 'ਤੇ ਤੰਜ ਕਸਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਧੋਖਾ ਕੀਤਾ ਹੈ। Shiromani Akali Dal Rally In Sangrurਤੁਹਾਨੂੰ ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾ ਰਹੀ ਹੈ ਤੇ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ ‘ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। -PTC News


Top News view more...

Latest News view more...