Advertisment

ਸੰਗਰੂਰ: ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਖੋਹੇ ਗਏ ਪਾਣੀ ਤੇ ਰਾਜਧਾਨੀ: ਸਿਕੰਦਰ ਸਿੰਘ ਮਲੂਕਾ

author-image
Jashan A
Updated On
New Update
ਸੰਗਰੂਰ: ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਖੋਹੇ ਗਏ ਪਾਣੀ ਤੇ ਰਾਜਧਾਨੀ: ਸਿਕੰਦਰ ਸਿੰਘ ਮਲੂਕਾ
Advertisment
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੱਜ ਸੰਗਰੂਰ ਵਿਖੇ ਕਾਂਗਰਸ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਇਸ ਮੌਕੇ ਸਟੇਜ਼ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਆਗੂ ਮੰਚ 'ਤੇ ਵਿਰਾਜਮਾਨ ਹਨ। Shiromani Akali Dal Rally In Sangrurਰੈਲੀ 'ਚ ਮੌਜੂਦ ਆਗੂਆਂ ਵੱਲੋਂ ਪਹੁੰਚੇ ਹੋਏ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ।
Advertisment
Shiromani Akali Dal Rally In Sangrurਇਸ ਮੌਕੇ ਉਹਨਾਂ ਨੇ ਸੂਬਾ ਸਰਕਾਰ ਦੇ ਨਾਲ-ਨਾਲ ਢੀਂਡਸਾ ਪਰਿਵਾਰ 'ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਪਿਆਰ ਤੇ ਸਤਿਕਾਰ ਮਿਲਣ ਦੇ ਬਾਵਜੂਦ ਸੁਖਦੇਵ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਠ ਦਿਖਾਈ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਚੋਣਾਂ ਹਾਰਨ 'ਤੇ ਪਾਰਟੀ ਪ੍ਰਧਾਨ ਨੂੰ ਅਹੁਦਾ ਛੱਡਣ ਲਈ ਕਹਿਣ ਤੋਂ ਪਹਿਲਾਂ ਉਹਨਾਂ ਨੂੰ ਖੁਦ ਅਸਤੀਫਾ ਦੇਣਾ ਚਾਹੀਦਾ ਸੀ। publive-imageਹੋਰ ਪੜ੍ਹੋ: ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਹੋਰ ਫੇਰਬਦਲ ਦੀਆਂ ਤਿਆਰੀਆਂ ਅੱਗੇ ਉਹਨਾਂ ਨੇ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਤੋਂ ਪਾਣੀ ਤੇ ਰਾਜਧਾਨੀ ਖੋਹੇ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਬਰਗਾੜੀ ਮਾਮਲੇ 'ਤੇ ਬੋਲਣ ਵਾਲੀਆਂ ਜਥੇਬੰਦੀਆਂ ਖਰੀਦੀਆਂ ਹੋਈਆਂ ਹਨ। Shiromani Akali Dal Rally In Sangrurਤੁਹਾਨੂੰ ਦੱਸ ਦੇਈਏ ਕਿ ਰੈਲੀ ‘ਚ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਹੈ, ਜਿਸ 'ਚ ਇਲਾਕੇ ਦੀਆਂ ਔਰਤਾਂ ਵੀ ਸ਼ਾਮਲ ਹਨ, ਜਿਸ ਦੀਆਂਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਫ ਦੇਖ ਸਕਦੇ ਹੋ। Shiromani Akali Dal Rally In Sangrurਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਕਥਿਤ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾ ਰਹੀ ਹੈ ਤੇ ਬਿਜਲੀ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਸਣੇ ਭਖਦੇ ਮੁੱਦਿਆਂ ‘ਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। -PTC News-
punjabi-news sangrur-news shiromani-akali-dal-rally shiromani-akali-dal-rally-in-sangrur
Advertisment

Stay updated with the latest news headlines.

Follow us:
Advertisment