Advertisment

ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ 'ਤੇ ਸਾਧੇ ਨਿਸ਼ਾਨੇ

author-image
Riya Bawa
Updated On
New Update
ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ 'ਤੇ ਸਾਧੇ ਨਿਸ਼ਾਨੇ
Advertisment
publive-image
Advertisment
ਚੰਡੀਗੜ੍ਹ - ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋ ਰਹੀ ਹੈ, ਇਸ 'ਤੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪ੍ਰਕ੍ਰਿਆ 'ਚ 10 ਦਿਨ ਦੀ ਦੇਰੀ ਕੀਤੀ ਜਾਣੀ ਕੇਂਦਰ ਅਤੇ ਪੰਜਾਬ ਸਰਕਾਰ, ਦੋਵਾਂ ਦੀ ਕਿਸਾਨ-ਵਿਰੋਧੀ ਸੋਚ ਦਾ ਸਬੂਤ ਹੈ। publive-image ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇਰੀ ਨਾਲ ਕਰਨ ਦਾ ਮੁੱਖ ਕਾਰਨ ਨਮੀ ਦੀ ਮਾਤਰਾ ਦਾ ਜ਼ਿਆਦਾ ਹੋਣਾ ਦੱਸਿਆ ਹੈ। ਕਿਸਾਨਾਂ ਅਨੁਸਾਰ ਝੋਨੇ 'ਚ ਨਮੀ ਦੀ ਮਾਤਰਾ ਉਨ੍ਹੀ ਨਹੀਂ ਹੈ, ਜਿੰਨੀ ਦੱਸੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਹੀ ਜ਼ਿੰਮੇਵਾਰ ਹਨ। Centre postpones paddy buying in Punjab, Haryana till Oct 11 due to rains -  Hindustan Times ਮਜੀਠੀਆ ਨੇ ਪੰਜਾਬ ਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਦੀ ਸਰਕਾਰ ਆਪਣੀ ਕੁਰਸੀ ਬਚਾਉਣ ਤੱਕ ਹੀ ਸੀਮਿਤ ਰਹਿ ਗਈ ਹੈ, ਕਿਉਂਕਿ ਕਿਸਾਨਾਂ ਦੀ ਪਰਵਾਹ, ਲੋਕਾਂ ਦਾ ਭਲਾ ਆਦਿ ਦੀ ਇਨ੍ਹਾਂ ਨੂੰ ਕੋਈ ਚਿੰਤਾ ਨਹੀਂ। ਮਜੀਠੀਆ ਨੇ ਅਪੀਲ ਕੀਤੀ ਕਿ ਮੰਡੀਆਂ 'ਚ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਉਸ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਵੇ।
Advertisment
publive-image ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਕਰਦੀ ਹੈ। ਝੋਨੇ ਦੀ ਖ਼ਰੀਦ ਹਰ ਸਾਲ ਅਕਤੂਬਰ ਵਿਚ ਸ਼ੁਰੂ ਹੁੰਦੀ ਹੈ ਪਰ ਰਾਜ ਸਰਕਾਰ ਨੇ ਇਸ ਵਾਰ ਨਮੀ ਦੇ ਬਹਾਨੇ ਦਾ ਹਵਾਲਾ ਦਿੰਦੇ ਹੋਏ ਇਸ ਵਿਚ 10 ਦਿਨ ਦੀ ਦੇਰੀ ਕੀਤੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ।   publive-image -PTC News-
shiromani-akali-dal bikram-singh-majithia punjab union-government paddy akali-dal-leader-sukhbir-singh-badal
Advertisment

Stay updated with the latest news headlines.

Follow us:
Advertisment