ਹਮਲੇ ਦੇ ਦੋਸ਼ੀਆਂ 'ਤੇ ਕਾਰਵਾਈ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਤੋਂ ਮੰਗਿਆ ਜਵਾਬ
ਚੰਡੀਗੜ੍ਹ 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹਥਿਆਰਬੰਦ ਹਮਲਾਵਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕੱਲ੍ਹ ਜਲਾਲਾਬਾਦ ਵਿਚ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ ਅਤੇ ਪਾਰਟੀ ਨੇ ਦੋਸ਼ੀਆਂ ਦੇ ਬਚਾਅ ਵਿਚ ਆਉਣ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਜ਼ੋਰਦਾਰ ਨਿਖੇਧੀ ਕੀਤੀ।
ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ ‘ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਹਮਲਾ , ਕੀਤੀ ਫ਼ਾਇਰਿੰਗ
ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਕੱਲ੍ਹ ਮਾਮਲੇ ਦੀ ਗੰਭੀਰਤਾ ਨੂੰ ਸਮਝ ਲਿਆ ਸੀ ਪਰ ਹੁਣ ਇਕ ਕੈਬਨਿਟ ਮੰਤਰੀ ਸ਼ਰ੍ਹੇਆਮ ਦੋਸ਼ੀਆਂ ਦੀ ਪੁਸ਼ਤ ਪਨਾਹੀ ’ਤੇ ਉਤਰ ਆਇਆ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਅਜਿਹਾ ਵਿਵਹਾਰ ਚੰਗਾ ਨਹੀਂ ਹੈ ਤੇ ਮੁੱਖ ਮੰਤਰੀ ਨੂੰ ਕੱਲ੍ਹ ਇਸ ਮਾਮਲੇ ’ਤੇ ਦਿੱਤੇ ਗਏ ਭਰੋਸੇ ਦੇ ਬਾਰੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।