Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਮੇਟੀ ਵੱਲੋਂ ਕੁਰੂਕਸ਼ੇਤਰ ਤੇ ਸਿਰਸਾ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼

Written by  Jashan A -- March 28th 2019 07:33 PM -- Updated: March 29th 2019 02:50 PM
ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਮੇਟੀ ਵੱਲੋਂ ਕੁਰੂਕਸ਼ੇਤਰ ਤੇ ਸਿਰਸਾ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼

ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਮੇਟੀ ਵੱਲੋਂ ਕੁਰੂਕਸ਼ੇਤਰ ਤੇ ਸਿਰਸਾ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼

ਸ਼੍ਰੋਮਣੀ ਅਕਾਲੀ ਦਲ ਦੀ ਚੋਣ ਕਮੇਟੀ ਵੱਲੋਂ ਕੁਰੂਕਸ਼ੇਤਰ ਤੇ ਸਿਰਸਾ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼, ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੇ ਆਗੂਆਂ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਕੁਰੂਕਸ਼ੇਤਰ ਅਤੇ ਸਿਰਸਾ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਂਵਾਂ ਦੀ ਸਿਫਾਰਿਸ਼ ਭੇਜ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹਰਿਆਣਾ ਇਕਾਈ ਦੇ ਅਬਜਰਵਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਬਾਕੀ ਤਾਲਮੇਲ ਕਮੇਟੀ ਦੇ ਮੈਂਬਰਾਂ ਐਨ ਕੇ ਸ਼ਰਮਾ,ਮਨਜਿੰਦਰ ਸਿੰਘ ਸਿਰਸਾ, ਹਰਿਆਣਾ ਇਕਾਈ ਪ੍ਰਧਾਨ ਤੇ ਹੋਰ ਸੀਨੀਅਰ ਆਗੂਆਂ ਨੇ ਭਾਗ ਲਿਆ। ਹੋਰ ਪੜ੍ਹੋ:ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ,ਵਰਕਰਾਂ ‘ਚ ਭਾਰੀ ਉਤਸ਼ਾਹ ਇਸ ਬਾਰੇ ਜਾਣਕਾਰੀ ਦਿੰਦਿਆਂ ਭੂੰਦੜ ਨੇ ਦੱਸਿਆ ਕਿ ਮੀਟਿੰਗ ਵਿਚ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੁਰੂਕਸ਼ੇਤਰ ਅਤੇ ਸਿਰਸਾ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼ ਪਾਰਟੀ ਦੇ ਪ੍ਰਧਾਨ ਸ਼ ਸੁਖਬੀਰ ਸਿੰਘ ਬਾਦਲ ਨੂੰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਵੱਲੋਂ ਜਲਦੀ ਇਹਨਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਹਰਿਆਣੇ ਦੀਆਂ ਬਾਕੀ ਸੀਟਾਂ ਤੇ ਵੀ ਉਮੀਦਵਾਰਾਂ ਬਾਰੇ ਸਿਫਾਰਸ਼ ਵੀ ਜਲਦ ਤੋਂ ਜਲਦ ਕੀਤੀ ਜਾਵੇਗੀ। -PTC News


Top News view more...

Latest News view more...