ਮੁੱਖ ਖਬਰਾਂ

ਆਂਗਣਵਾੜੀ ਵਰਕਰਾਂ ਨਾਲ ਹੋਈ ਬਦਸਲੂਕੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖ਼ਤ ਨਿੰਦਾ

By Jagroop Kaur -- March 10, 2021 8:08 pm -- Updated:March 10, 2021 8:08 pm

ਚੰਡੀਗੜ੍ਹ, 10 ਮਾਰਚ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਰਿਹਾਇਸ਼ ਦੇ ਅੱਗੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨਾਲ ਕੀਤੀ ਬਦਸਲੂਕੀ ਦੇ ਵਿਰੁੱਧ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕ ਆਊਟ ਕੀਤਾ।May be an image of 7 people and people standing

Read More : SAD protests against Haryana government outside State Assembly

ਇਹਨਾਂ ਵਿਧਾਇਕਾਂ ਨੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦੇ ਖਿਲਾਫ ਸਦਨ ਦੇ ਕੇਂਦਰ ਵਿਚ ਆ ਕੇ ਤੇ ਬਾਹਰ ਵੀ ਨਾਅਰੇਬਾਜ਼ੀ ਕੀਤੀ। ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਵਿੱਤ ਮੰਤਰੀ ਨੂੰ ਉਹਨਾਂ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਆਈਆਂ ਸਨ। ਉਹਨਾਂ ਕਿਹਾ ਕਿ ਬਦਲੇ ਵਿਚ ਉਹਨਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਛੇੜਛਾੜ ਵੀ ਕੀਤੀ ਗਈ।May be an image of 1 person and standingRead more : 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ

ਅਕਾਲੀ ਵਿਧਾਇਕਾਂ ਨੇ ਵਿੱਤ ਮੰਤਰੀ ਦੇ ਇਸ਼ਾਰ ’ਤੇ ਆਂਗਣਵਾੜੀ ਵਰਕਰਾਂ ਖਿਲਾਫ ਗੈਰ ਜ਼ਮਾਨਤੀ ਕੇਸ ਦਰਜ ਕਰਨ ਲਈ ਬਠਿੰਡਾ ਪੁਲਿਸ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਇਹ ਪੇਸ਼ ਆਉਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮਹਿਲਾ ਵਰਕਰਾਂ ਨਾਲ ਉਦੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਜਦੋਂ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਸੀ।After no-confidence motion against Haryana govt led by Manohar Lal Khattar was defeated, Shiromani Akali Dal MLAs including Bikram Singh Majithia protested.

Also Read | No confidence motion against Haryana government defeated in Assembly

ਵਿਧਾਇਕਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੇ ਤੇ ਉਹਨਾਂ ਦਾ ਨਿਪਟਾਰਾ ਕਰੇ ਜਾਂ ਫਿਰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਹਿਕਾ ਕਿ ਅਸੀਂ ਆਪਣੀਆਂ ਆਂਗਣਵਾੜੀ ਭੈਣਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹਾਂ ਤੇ ਅਸੀਂ ਇਸ ਹੰਕਾਰੀ ਤੇ ਬੇਦਿਲ ਸਰਕਾਰ ਦੇ ਖਿਲਾਫ ਸੰਘਰਸ਼ ਵਿਚ ਉਹਨਾਂ ਦਾ ਡੱਟ ਕੇ ਸਾਥ ਦਿਆਂਗੇ।

Click here for to follow PTC News on Twitter.

  • Share