ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ‘ਚ ਵਾਧਾ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ‘ਚ ਵਾਧਾ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਵਿੱਚ ਹੋਰ ਵਾਧਾ ਕਰ ਦਿੱਤਾ ਹੈ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਹਨਾਂ ਸੀਨੀਅਰ ਆਗੂਆਂ ਨੂੰ ਅੱਜ ਪਾਰਟੀ ਦੀ (ਪੀ.ਏ.ਸੀ) ਰਾਜਸੀ ਮੁਆਮਲਿਆਂ ਬਾਰੇ ਕਮੇਟੀ ਵਿੱਚ ਸ਼ਾਮਲ ਕੀਤਾ ਹੈ ਉਹਨਾਂ ਵਿੱਚ ਸਰਵਣ ਸਿੰਘ ਕੁਲਾਰ ਫਗਵਾੜਾ, ਪਰਮਜੀਤ ਸਿੰਘ ਖਾਲਸਾ ਬਰਨਾਲਾ, ਰਣਜੀਤ ਸਿੰਘ ਲਿਬੜਾ ਫਤਿਹਗੜ ਸਾਹਿਬ, ਹਰਮੇਸ਼ ਪੁਰੀ ਨਵਾਂਸਹਿਰ,

ਹੋਰ ਪੜ੍ਹੋ:ਆਈਐਸਆਈ ਅਤੇ ਪਾਕਿਸਤਾਨ ਨਵਜੋਤ ਸਿੱਧੂ ਦੀ ਵਰਤੋਂ ਸਿੱਖਾਂ ਨੂੰ ਭਾਰਤ ਖਿਲਾਫ ਭੜਕਾਉਣ ਲਈ ਕਰ ਰਹੀ ਹੈ :ਸਿਰਸਾ

ਜਥੇਦਾਰ ਮੋਹਣ ਸਿੰਘ ਢਾਹੇ ਅਨੰਦਪੁਰ ਸਾਹਿਬ, ਪਰਮਜੀਤ ਸਿੰਘ ਮੱਕੜ ਰੋਪੜ, ਸੁਰੇਸ਼ ਸਹਿਗਲ ਸਾਬਕਾ ਮੇਅਰ ਜਲੰਧਰ, ਹਰਸੁਰਿੰਦਰ ਸਿੰਘ ਗਿੱਲ ਜਗਰਾਉਂ ਅਤੇ ਇੰਜਨੀਅਰ ਸਵਰਨ ਸਿੰਘ ਕਪੂਰਥਲਾ ਦੇ ਨਾਮ ਸ਼ਾਮਲ ਹਨ।

-PTC News