Sat, Apr 20, 2024
Whatsapp

ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

Written by  Jashan A -- January 08th 2019 05:57 PM -- Updated: January 08th 2019 06:23 PM
ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ,ਚੰਡੀਗੜ : ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਜ਼ਮੀਨੀ ਪੱਧਰ ਉੱਤੇ ਪਾਰਟੀ ਵਰਕਰਾਂ ਅੰਦਰ ਜੋਸ਼ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਮਾਲਵਾ ਜ਼ੋਨ-1 ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨਾਲ ਸਲਾਹ-ਮਸ਼ਵਰਾ ਕਰਨ ਮਗਰੋਂ ਅੱਜ ਪਾਰਟੀ ਦੇ ਯੂਥ ਵਿੰਗ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। [caption id="attachment_237734" align="aligncenter" width="300"]sad ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ[/caption] ਇਸ ਬਾਰੇ ਪਾਰਟੀ ਦੇ ਮੁੱਖ ਦਫ਼ਤਰ 'ਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਪਾਰਟੀ ਨਾਲ ਜੋੜਣ ਲਈ ਯੂਥ ਅਕਾਲੀ ਦਲ ਦੇ 7 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਮਾਜ ਅੰਦਰ ਵੱਡੀ ਤਬਦੀਲੀ ਲਿਆਉਣ ਵਾਸਤੇ ਨੌਜਵਾਨ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਆਸੀ ਸਥਿਰਤਾ ਅਤੇ ਆਰਥਿਕ ਖੁਸ਼ਹਾਲੀ ਦੇ ਨਵੇਂ ਯੁੱਗ ਵਿਚ ਦਾਖ਼ਲ ਹੋਣ ਲਈ ਇਸ ਸਮੇਂ ਸੂਬੇ ਅਤੇ ਦੇਸ਼ ਦਾ ਪੂਰਾ ਦਾਰੋਮਦਾਰ ਨੌਜਵਾਨਾਂ ਉੱਪਰ ਹੈ। ਹੋਰ ਪੜ੍ਹੋ:1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਗੁਰਕੰਵਲਜੀਤ ਸਿੰਘ ਨੂੰ ਫਰੀਦਕੋਟ (ਦਿਹਾਤੀ) ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। ਲਵਪ੍ਰੀਤ ਸਿੰਘ ਲੱਪੀ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਕ੍ਰਮਵਾਰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ (ਸ਼ਹਿਰੀ) ਅਤੇ (ਦਿਹਾਤੀ) ਦੀ ਜ਼ਿੰਮੇਵਾਰੀ ਕ੍ਰਮਵਾਰ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਅਤੇ ਸੁਰਿੰਦਰ ਸਿੰਘ ਬੱਬੂ ਨੂੰ ਸੌਂਪੀ ਹੈ। [caption id="attachment_237735" align="aligncenter" width="300"]sad ਸੁਖਬੀਰ ਬਾਦਲ ਵੱਲੋ ਯੂਥ ਅਕਾਲੀ ਦਲ ਦੇ 7 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ[/caption] ਉਹਨਾਂ ਅੱਗੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ ਅਤੇ ਹਵਾ ਸਿੰਘ ਪੂਰਨੀਆਂ ਨੂੰ ਕ੍ਰਮਵਾਰ ਫਾਜ਼ਿਲਕਾ (ਸ਼ਹਿਰੀ) ਅਤੇ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਿਰ ਸਨ। -PTC News


Top News view more...

Latest News view more...