ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਥ ਦੇ ਹਿੱਤ ਲਈ ਹਮੇਸ਼ਾ ਲੜਦਾ ਰਹੇਗਾ: ਭੂਦੰੜ

By Pardeep Singh -- August 12, 2022 5:34 pm

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਦੋ ਦਿਨ ਬੈਠਕ ਹੋਈ। ਵਰਕਿੰਗ ਕਮੇਟੀ ਦੀ ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਮੀਟਿੰਗ ਵਿੱਚ ਪਾਰਟੀ ਦੇ ਸਿਧਾਤਾਂ ਉੱਤੇ ਚਰਚਾ ਕੀਤੀ ਗਈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂਦੰੜ ਨੇ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ 100 ਸਾਲ ਪੁਰਾਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਹਮੇਸ਼ਾ ਪਾਰਟੀ ਲੜਦੀ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵਿੱਚ ਸਮੁੱਚੀ ਲੀਡਰਸ਼ਿਪ ਮੌਜੂਦ ਹੈ।

ਪ੍ਰੋਫੈਸਰ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਕ ਗੱਲ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਭੰਗ ਨਹੀਂ ਹੋਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਸਥਾਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਰੰਪਰਾਗਤ,ਸਿਧਾਂਤਕ ਅਤੇ ਪੰਜਾਬ ਦੇ ਹੱਕਾ ਲਈ ਲੜਾਈ ਲੜੇਗਾ।

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ 4 ਮਹੀਨੇ ਤੋਂ ਪੰਜਾਬ ਉੱਤੇ ਗੈਰ ਪੰਜਾਬੀਆਂ ਦਾ ਰਾਜ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਤੋਂ ਡੈਮ ਖੋਹ ਲਏ ਹਨ ਅਤੇ ਚੰਡੀਗੜ੍ਹ ਖੋਹ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਡਰਾਮੇ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਚੰਦੂਮਾਜਰਾ ਦਾ ਕਹਿਣਾ ਹੈ ਕਿ ਅਸੀਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਾਰਟੀ ਦੇ ਇਤਿਹਾਸ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਂਗੇ ਅਤੇ ਇਸ ਤੋਂ ਇਲਾਵਾ ਪਾਰਟੀ ਦੇ ਪਾਸਾਰ ਲਈ ਪ੍ਰਚਾਰ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੇ ਪਸ਼ੂ ਮਰ ਰਹੇ ਹਨ ਅਤੇ ਕਈ ਪਰਿਵਾਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੋ ਰਹੇ ਨੁਕਸਾਨ ਨੂੰ ਲੈ ਕੇ ਗੰਭੀਰ ਹੈ। ਉਨ੍ਹਾਂ ਨੇ ਕਿਹਾ ਹੈ ਦੇਸ਼ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਸੂਬਿਆ ਨੂੰ ਵੱਧ ਅਧਿਕਾਰ ਦੀ ਮੰਗ ਕਰ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੂੰ ਨਵੀਂ ਦਿੱਖ ਦੇ ਕੇ, ਨਵੀਂ ਸੋਚ ਨਾਲ ਪਾਰਟੀ ਨੂੰ ਅੱਗੇ ਲੈ ਕੇ ਆਵਾਂਗੇ।

ਮਨਪ੍ਰੀਤ ਇਆਲੀ ਦੇ ਸਵਾਲ ਉੱਤੇ ਬਲਵਿੰਦਰ ਸਿੰਘ ਭੂਦੰੜ ਦਾ ਕਹਿਣਾ ਹੈ ਕਿ ਇਆਲੀ ਹਮੇਸ਼ਾ ਪਾਰਟੀ ਦਾ ਸੀਨੀਅਰ ਆਗੂ ਹੈ ਅਤੇ ਪਾਰਟੀ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਇ ਦੇਣ ਨਾਲ  ਕੋਈ ਬਾਗੀ ਨਹੀਂ ਬਣ ਜਾਂਦਾ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵਿੱਚ ਹਰ ਕੋਈ ਵਿਅਕਤੀ ਸੁਝਾਅ ਦੇ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਨਪ੍ਰੀਤ ਇਆਲੀ ਦਾ ਪਾਰਟੀ ਨਾਲ ਕੋਈ ਮੱਤਭੇਦ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਆਲੀ ਹਮੇਸ਼ਾ ਪਾਰਟੀ ਨਾਲ ਹੈ।

ਇਹ ਵੀ ਪੜ੍ਹੋ:ਬੰਦੀ ਸਿੰਘਾਂ ਦੀ ਪੈਰੋਲ 'ਤੇ ਰੋਕ ਦਾ ਮਾਮਲਾ: ਬੁੜੈਲ ਜੇਲ੍ਹ 'ਚ ਬੰਦ ਭਾਈ ਲਖਵਿੰਦਰ ਸਿੰਘ ਬੀਤੇ 15 ਦਿਨਾਂ ਤੋਂ ਭੁੱਖ ਹੜਤਾਲ 'ਤੇ

-PTC News

  • Share