Fri, Apr 26, 2024
Whatsapp

ਦਿੱਲੀ ਵਿਧਾਨ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਮਨਜਿੰਦਰ ਸਿੰਘ ਸਿਰਸਾ

Written by  Jashan A -- January 20th 2020 07:31 PM -- Updated: January 20th 2020 07:58 PM
ਦਿੱਲੀ ਵਿਧਾਨ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਮਨਜਿੰਦਰ ਸਿੰਘ ਸਿਰਸਾ

ਦਿੱਲੀ ਵਿਧਾਨ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਮਨਜਿੰਦਰ ਸਿੰਘ ਸਿਰਸਾ

ਦਿੱਲੀ ਵਿਧਾਨ ਸਭਾ ਚੋਣ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਮਨਜਿੰਦਰ ਸਿੰਘ ਸਿਰਸਾ,ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਦੌਰਾਨ ਦੌਰਾਨ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਦਿੱਲੀ 'ਚ ਸ਼੍ਰੋਮਣੀ ਅਕਾਲੀ ਦਲ ਚੋਣ ਨਹੀਂ ਲੜੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਗਠਜੋੜ ਨਹੀਂ ਤੋੜਿਆ ਗਿਆ ਸਿਰਫ ਦਿੱਲੀ ਵਿਚ ਚੋਣਾਂ ਨਾ ਲੜਣ ਦਾ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ 'ਨਾਗਰਿਕਤਾ ਸੋਧ ਕਾਨੂੰਨ 'ਤੇ ਅਕਾਲੀ ਦਲ ਦੇ ਸਟੈਂਡ ਕਰਕੇ ਭਾਜਪਾ ਨਾਲ ਸਹਿਮਤੀ' ਨਹੀਂ ਬਣੀ ਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਆਪਣੇ ਸਟੈਂਡ 'ਤੇ ਕਾਇਮ ਹੈ।ਸਿੱਖ ਅਤੇ ਹੋਰ ਭਾਈਚਾਰੇ ਸਮੇਤ ਮੁਸਲਮਾਨ ਭਾਈਚਾਰੇ ਨੂੰ ਵੀ ਕਾਨੂੰਨ 'ਚ ਸ਼ਾਮਲ' ਕੀਤਾ ਜਾਵੇ। ਹੋਰ ਪੜ੍ਹੋ: ਸਾਹਿਬਜ਼ਾਦਿਆਂ ਦੇ ਨਾਮ 'ਤੇ ਬਾਲ ਦਿਵਸ ਮਨਾਉਣ ਲਈ ਕੌਮ ਨੂੰ ਮਾਰਗ ਦਰਸ਼ਨ ਦੇਣ ਦੀ ਅਪੀਲ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਨੇ ਚੋਣਾਂ ਲੜਨ ਤੋਂ ਵੱਧ ਲੋਕ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਅੱਗੇ ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਟੁੱਟਣ ਜਾਂ ਨਾ ਟੁੱਟਣ ਦੀ ਕੋਈ ਗੱਲ ਨਹੀਂ ਹੈ। -PTC News


Top News view more...

Latest News view more...