ਸ਼੍ਰੋਮਣੀ ਅਕਾਲੀ ਦਲ ਦੀ ਬਰਨਾਲਾ ਇਕਾਈ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੁਹੱਈਆ ਕਰਵਾਇਆ ਲੋੜੀਂਦਾ ਸਮਾਨ

Shiromani Akali Dal's Barnala unit provides necessary equipments to the staff of health department to fight coronavirus
ਸ਼੍ਰੋਮਣੀ ਅਕਾਲੀ ਦਲ ਦੀ ਬਰਨਾਲਾ ਇਕਾਈ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂਨੂੰ ਮੁਹੱਈਆ ਕਰਵਾਇਆ ਲੋੜੀਂਦਾ ਸਮਾਨ 

ਸ਼੍ਰੋਮਣੀ ਅਕਾਲੀ ਦਲ ਦੀ ਬਰਨਾਲਾ ਇਕਾਈ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੁਹੱਈਆ ਕਰਵਾਇਆ ਲੋੜੀਂਦਾ ਸਮਾਨ:ਬਰਨਾਲਾ : ਦੇਸ਼ ਵਿਚ ਬੜੀ ਤੇਜ਼ੀ ਨਾਲ ਫੈਲ ਰਹੀ  ਕੋਰੋਨਾ ਮਹਾਂਮਾਰੀ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਢੁੱਕਵੇਂ ਪ੍ਰਬੰਧ ਕਰਨ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਨਾਲਾ ਇਕਾਈ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਲਈ ਲੋੜੀਂਦਾ ਮੈਡੀਕਲ ਸਾਜ਼ੋ-ਸਮਾਨ ਖ਼ਰੀਦ ਕੇ ਦਿੱਤਾ ਹੈ।

ਇਸ ਦੌਰਾਨ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਬਰਨਾਲਾ ਕੁਲਵੰਤ ਸਿੰਘ ਕੀਤੂ ਅਤੇ ਆਈਟੀਵਿੰਗ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੋਨੂੰ ਆੜਤੀਆਂ, ਸੇਵਕ ਰਾਏਸਰ,ਹਰਚਰਨ ਚੰਨਾ ਦੀਵਾਨਾ ਨੇ ਅੱਜ ਕੋਰੋਨਾ ਵਾਇਰਸ ਵਿਰੁੱਧ ਪਹਿਲੇ ਮੋਰਚੇ ‘ਤੇ ਜੰਗ ਲੜ ਰਹੇ ਸਿਹਤ ਵਿਭਾਗ ਬਰਨਾਲਾ ਦੇ ਸਟਾਫ਼ / ਕਰਮਚਾਰੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਮਾਨ ਗਰਮ ਪਾਣੀ ਵਾਲੀਆਂ ਕੇਟਲਾਂ , ਪਾਣੀ ਵਾਲੀਆਂ ਬੋਤਲਾਂ ਅਤੇ ਗਮ ਬੂਟ ਮੁਹੱਈਆ ਕਰਵਾਏ ਹਨ।

ਦੱਸ ਦਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ।ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 99 ਦੇ ਕਰੀਬ ਪਾਜ਼ੀਟਿਵ ਮਾਮਲੇ ਪਾਏ ਹਨ। ਕੋਰੋਨਾ ਵਾਇਰਸ ਨਾਲ ਜਿੱਥੇ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ,ਓਥੇ ਹੀ ਮੈਡੀਕਲ ਸਟਾਫ਼ ਨੂੰ ਲੋੜੀਂਦੇ ਮੈਡੀਕਲ ਸਾਜ਼ੋ-ਸਮਾਨ ਦੀ ਬਹੁਤ ਜ਼ਰੂਰਤ ਹੈ।
-PTCNews