Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਕਿਸਾਨ ਆਗੂ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ

Written by  Riya Bawa -- October 05th 2021 06:38 PM -- Updated: October 05th 2021 06:54 PM
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਕਿਸਾਨ ਆਗੂ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਕਿਸਾਨ ਆਗੂ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ ਉਚ ਪੱਧਰੀ ਵਫਦ ਵੱਲੋਂ ਯੂ ਪੀ ਦੇ ਤਰਾਈ ਇਲਾਕੇ ਦੇ ਕਿਸਾਨ ਆਗੂ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇਜਿੰਦਰ ਸਿੰਘ ਵਿਰਕ ਦਾ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆ ਗਿਆ ਤੇ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਵਿਰਕ ਦੇ ਇਲਾਜ ’ਤੇ ਹੋਏ ਖਰਚ ਦੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਚੁੱਕੇਗਾ। ਵਫਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ। ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਤੇ ਸਰਦਾਰ ਸਿਰਸਾ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ’ਤੇ ਹੋਏ ਹਮਲੇ ਦਾ ਨਿਸ਼ਾਨਾ ਤੇਜਿੰਦਰ ਸਿੰਘ ਵਿਰਕ ਸਨ ਤੇ ਇਸ ਹਮਲੇ ਦੀਆਂ ਵਾਇਰਲ ਵੀਡੀਓ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਵਿਰਕ ਨੂੰ 20 ਮੀਟਰ ਤੱਕ ਗੱਡੀ ਹੇਠ ਘੜੀਸਿਆ ਗਿਆ ਤੇ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਉਹਨਾਂ ਦੱਸਿਆ ਕਿ 4 ਘੰਟੇ ਤੱਕ ਚੱਲਿਆ ਅਪਰੇਸ਼ਨ ਸਫਲ ਰਿਹਾ ਹੈ ਤੇ ਵਿਰਕ ਦੀ ਸਿਹਤ ਹੁਣ ਸਥਿਰ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸਰਦਾਰ ਵਿਰਕ ਜਲਦੀ ਹੀ ਮੁੜ ਤੋਂ ਕਿਸਾਨ ਸੰਘਰਸ਼ ਦਾ ਹਿੱਸਾ ਹੋਣਗੇ। ਇਸ ਮੌਕੇ ਪ੍ਰੋ. ਚੰਦੂਮਾਜਰਾ ਤੇ ਸਰਦਾਰ ਸਿਰਸਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਨੁੰ ਫਿਰਕੂ ਰੰਗਤ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਅਸੀਂ ਸਾਰਿਆਂ ਨੇ ਸ਼ਾਂਤੀ ਤੇ ਸੰਜਮ ਨਾਲ ਇਹ ਲੜਾਈ ਲੜਨੀ ਹੈ ਜੋ ਕਿਸਾਨੀ ਦੀ ਤੇ ਦੇਸ਼ ਦੀ ਲੜਾਈ ਹੈ। ਇਸ ਮੌਕੇ ਵਫਦ ਨੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਵੀ ਸਰਦਾਰ ਤੇਜਿੰਦਰ ਸਿੰਘ ਵਿਰਕ ਨਾਲ ਫੋਨ ’ਤੇ ਗੱਲਬਾਤ ਕਰਵਾਈ। ਸਰਦਾਰ ਬਾਦਲ ਨੇ ਸਰਦਾਰ ਵਿਰਕ ਦੇ ਛੇਤੀ ਤੰਦਰੁਸਤ ਹੋ ਕੇ ਕਿਸਾਨੀ ਦੀ ਸੇਵਾ ਵਿਚ ਜੁੱਟਣ ਦੀ ਅਰਦਾਸ ਕੀਤੀ।ਇਸ ਮੌਕੇ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਕਿਉਂਕਿ ਸਰਦਾਰ ਵਿਰਕ ਇਸ ਵੇਲੇ ਕੌਮ ਅਤੇ ਦੇਸ਼ ਦੀ ਲੜਾਈ ਲੜ ਰਹੇ ਹਨ, ਇਸ ਲਈ ਉਹਨਾਂ ਦੇ ਇਲਾਜ ਦਾ ਸਾਰਾ ਖਰਚ ਦਿੱਲੀ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਆਪ ਚੁੱਕਣਗੇ। [caption id="attachment_536416" align="aligncenter" width="300"] ਗੈਰ ਸੰਵਿਧਾਨਕ ਸੁਪਰ CM ਨੂੰ ਆਪਣੇ ’ਤੇ ਭਾਰੂ ਨਾ ਪੈਣ ਦੇਣ ਚੰਨੀ : ਸੁਖਬੀਰ ਸਿੰਘ ਬਾਦਲ[/caption] ਇਸ ਮੌਕੇ ਸਰਦਾਰ ਤੇਜਿੰਦਰ ਸਿੰਘ ਵਿਰਕ ਨੇ ਆਪਣੇ ਸਾਥੀ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਸ਼ਾਂਤੀ ਤੇ ਸੰਜਮ ਕਾਇਮ ਰੱਖਣ ਤੇ ਕਿਹਾ ਕਿ ਆਪਾਂ ਸਾਰਿਆਂ ਨੇ ਰਲ ਕੇ ਇਹ ਲੜਾਈ ਜਿੱਤਣੀ ਹੈ। ਉਹਨਾਂ ਕਿਹਾ ਕ ਮੈਂ ਹੁਣ ਠੀਕ ਹਾਂ ਤੇ ਇਹ ਸਭ ਸਾਥੀਆਂ ਦੀਆਂ ਦੁਆਵਾਂ ਤੇ ਪਰਮਾਤਮਾ ਦੀ ਮਿਹਰ ਸਦਕਾ ਹੀ ਸੰਭਵ ਹੋਇਆ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਉਹ ਜਲਦੀ ਹੀ ਅੰਦੋਲਨ ਲਈ ਸਰਗਰਮ ਹੋਣਗੇ। -PTC News


Top News view more...

Latest News view more...