Advertisment

ਰੂਪਨਗਰ 'ਚ ਸ਼੍ਰੋਮਣੀ ਕਮੇਟੀ ਵੱਲੋਂ ਸੱਤਵੇਂ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

author-image
Jagroop Kaur
New Update
ਰੂਪਨਗਰ 'ਚ ਸ਼੍ਰੋਮਣੀ ਕਮੇਟੀ ਵੱਲੋਂ ਸੱਤਵੇਂ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ
Advertisment
ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸੱਤਵੇਂ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੋਵਿਡ ਕੇਅਰ ਸੈਂਟਰ ਲਈ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 25 ਬਿਸਤਰਿਆਂ ਦਾ ਸੈਂਟਰ ਤਿਆਰ ਕੀਤਾ ਗਿਆ ਹੈ।publive-image ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ ਇਸ ਕੇਅਰ ਸੈਂਟਰ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ਤੌਰ ਉਤੇ ਪਹੁੰਚੇ ਅਤੇ ਇਸ ਸੈਂਟਰ ਦੀ ਸ਼ੁਰੂਆਤ ਕਰਵਾਈ।
Advertisment
publive-image
ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ 25 ਬੈੱਡ ਦੇ ਇਸ ਸੱਤਵੇਂ ਕੋਵਿਡ ਕੇਅਰ ਸੈਂਟਰ ਵਿੱਚ ਕੋਰੋਨਾ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਹੋਵੇਗੀ। ਇਸ ਕੇਅਰ ਸੈਂਟਰ ਦੇ ਵਿੱਚ ਮਰੀਜਾਂ ਦੀ ਦੇਖਭਾਲ ਕਰਨ ਦੇ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਰੂਪਨਗਰ ਦੇ ਮੈਂਬਰ ਡਾਕਟਰ ਸਾਹਿਬਾਨਾਂ ਦਾ ਸਹਿਯੋਗ ਲਿਆ ਜਾਵੇਗਾ।
 
ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6 ਇਹੋ ਜਿਹੇ ਸੈਂਟਰ ਖੋਲ੍ਹੇ ਜਾ ਚੁੱਕੇ ਹਨ ਤੇ ਇਹ ਸੱਤਵਾਂ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਦੇ ਇਸ ਕਾਲ ਦੇ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਫੇਲ ਹੋ ਚੁੱਕੀਆਂ ਹਨ ਅਤੇ ਹਸਪਤਾਲਾਂ ਦੇ ਵਿੱਚ ਪ੍ਰਬੰਧਾਂ ਦੀ ਕਮੀ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਕੇਅਰ ਸੈਂਟਰ ਖੋਲ੍ਹੇ ਗਏ ਹਨ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਰਵਈਆ ਅਤੇ ਕਾਰਗੁਜ਼ਾਰੀ ਦੇਖ ਕੇ ਲਗਦਾ ਹੈ ਕਿ ਇਸ ਵਿਚ ਕੋਈ ਸ਼ੱਕ ਨਹੀਂ ਕੀ ਪੰਜਾਬ ਸਰਕਾਰ ਕੋਰੋਨਾ ਖਿਲਾਫ ਲੜਾਈ ਲੜਨ ਵਿੱਚ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾ ਕੋਰੋਨਾ ਖਿਲਾਫ ਲੜਾਈ ਲੜਨਾ ਹੈ ਹੀ ਨਹੀਂ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਮੰਤਰੀ ਆਪਸ ਵਿੱਚ ਲੜ ਰਹੇ ਹਨ ਅਤੇ ਪੰਜਾਬ ਦੀ ਜਨਤਾ ਦਾ ਉਹਨਾਂ ਨੂੰ ਕੋਈ ਖਿਆਲ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਾਸ ਆਪਣੇ ਵਰਕਰਾਂ ਅਤੇ ਨੇਤਾਵਾਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਲੋੜ ਪੈਣ ਉਤੇ ਜਨਤਾ ਦਾ ਸਾਥ ਦਿਓ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 300 ਆਕਸੀਜਨ ਦੇ ਕੰਸੇਂਟਰੇਟਰ ਮੰਗਵਾ ਲਏ ਗਏ ਹਨ ਅਤੇ ਲੋੜਵੰਦ ਮਰੀਜਾਂ ਦੇ ਘਰ ਘਰ ਜਾ ਕੇ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
-
shiromani-akali-dal punjab roopnagar dr-daljit-singh-cheema corona-virus covid-care-center 7th-covid-care-center
Advertisment

Stay updated with the latest news headlines.

Follow us:
Advertisment