Tue, Apr 23, 2024
Whatsapp

#COVID19: ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ SGPC ਨੇ ਕੀਤੀ ਖ਼ਾਸ ਤਿਆਰੀ

Written by  Shanker Badra -- April 01st 2020 05:21 PM
#COVID19: ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ SGPC ਨੇ ਕੀਤੀ ਖ਼ਾਸ ਤਿਆਰੀ

#COVID19: ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ SGPC ਨੇ ਕੀਤੀ ਖ਼ਾਸ ਤਿਆਰੀ

#COVID19: ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ SGPC ਨੇ ਕੀਤੀ ਖ਼ਾਸ ਤਿਆਰੀ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਤਿਆਰੀ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲਦਿਆਂ ਸਿਹਤ ਸੰਸਥਾਵਾਂ ਅਤੇ ਹਸਪਤਾਲਾਂ 'ਚ ਵਿਸ਼ੇਸ਼ ਪ੍ਰਬੰਧਕੀਤੇ ਹਨ। ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਵਿਖੇ 300 ਬੈੱਡ ਦਾ ਆਈਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ। ਜਿੱਥੇ 10 ਆਈਸੀਯੂ ਬੈੱਡ ਅਤੇ ਵੈਂਟੀਲੇਟਰ ਦਾ ਇੰਤਜਾਮਕੀਤਾ ਗਿਆ ਹੈ।ਜਿੱਥੇ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਲਈ ਫ੍ਰੀ ਅੰਬੂਲੈਂਸ ਸੇਵਾ ਉਪਲੱਬਧ ਹੈ। ਅੰਮ੍ਰਿਤਸਰ ਅਤੇ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹਸਪਤਾਲ਼ ਚੱਲ ਰਹੇ ਹਨ ਅਤੇ ਸਮੂਹ ਵੱਡੇ ਗੁਰੂਦੁਆਰਾ ਸਾਹਿਬਾਨ 'ਚ ਡਿਸਪੈਂਸਰੀਆਂ ਚੱਲ ਰਹੀਆਂ ਹਨ। ਅੰਮ੍ਰਿਤਸਰ ਦੇ ਵੱਲਾ ਅਤੇ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ 'ਚ ਮੈਡੀਕਲ ਕਾਲਜ ਚੱਲ ਰਹੇ ਹਨ। -PTCNews


Top News view more...

Latest News view more...