Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ ’ਤੇ ਚੁੱਕੇ ਸਵਾਲ

Written by  Jagroop Kaur -- October 28th 2020 07:05 PM -- Updated: October 28th 2020 08:45 PM
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ ’ਤੇ ਚੁੱਕੇ ਸਵਾਲ

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ ’ਤੇ ਚੁੱਕੇ ਸਵਾਲ

ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਜਾਰੀ ਇੱਕ ਸਾਂਝੇ ਬਿਆਨ ’ਚ ਕੁਝ ਜਥੇਬੰਦੀਆਂ ਵੱਲੋਂ ਵਿਰਾਸਤੀ ਮਾਰਗ ’ਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗਏ ਪ੍ਰਦਰਸ਼ਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 40 ਦਿਨਾਂ ਤੋਂ ਸਤਿਕਾਰ ਕਮੇਟੀ ਦੇ ਨਾਮ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਬੈਠੇ ਕੁਝ ਲੋਕਾਂ ਵੱਲੋਂ ਹਰ ਰੋਜ਼ ਸ਼੍ਰੋਮਣੀ ਕਮੇਟੀ ਦੇ ਚੁਣੇ ਹੋਏ ਅਹੁਦੇਦਾਰਾਂ ਤੇ ਅਧਿਕਾਰੀਆਂ ਪ੍ਰਤੀ ਬੇਹੱਦ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਰਹੀ।Review for Movie Shaheed Bhai Fauja Singh Ji by Bhai Mohkam Singh Ji -  YouTube ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਵਾਲ ਕੀਤਾ ਕਿ ਅੱਜ ਵਿਰਾਸਤੀ ਮਾਰਗ ’ਤੇ ਕੀਤੇ ਗਏ ਪ੍ਰਦਰਸ਼ਨ 'ਚ ਧਰਨਾਕਾਰੀਆਂ ਦੇ ਹੱਕ ’ਚ ਹਾਅ ਦਾ ਨਾਹਰਾ ਮਾਰਨ ਵਾਲੇ ਭਾਈ ਮੋਹਕਮ ਸਿੰਘ ਤੇ ਮਨਜੀਤ ਸਿੰਘ ਭੋਮਾ ਪਹਿਲਾਂ ਇਹ ਸਪੱਸ਼ਟ ਕਰਨ ਕਿ ਜੇਕਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇੰਨੀ ਹੀ ਮਾੜੀ ਹੈ, ਤਾਂ ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਥੇ ਸਰਵਿਸ ਕਿਉਂ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦਾ ਵੱਡਾ ਹਿੱਸਾ ਇਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਥੋਂ ਪਰਿਵਾਰ ਪਾਲੇ ਹਨ। ਭਾਈ ਮੋਹਕਮ ਸਿੰਘ ਦੇ ਭਰਾ ਸ. ਕਰਨਜੀਤ ਸਿੰਘ ਜੋ ਅਜੇ ਕੁਝ ਸਮਾਂ ਪਹਿਲਾਂ ਹੀ ਇਥੋਂ ਸੇਵਾਮੁਕਤ ਹੋਇਆ ਹੈ, ਲੰਮਾ ਸਮਾਂ ਪਬਲੀਕੇਸ਼ਨ ਵਿਭਾਗ ’ਚ ਇੰਚਾਰਜ ਰਿਹਾ।Bhai Gobind Singh Longowal condemns cross case registration against SGPC members and officials SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾਇਸ ਤੋਂ ਇਲਾਵਾ ਇਨ੍ਹਾਂ ਦੇ ਹੋਰ ਦੋ ਤਿੰਨ ਪਰਿਵਾਰਕ ਮੈਂਬਰ ਵੀ ਮੁਲਾਜ਼ਮ ਹਨ। ਭਾਈ ਮੋਹਕਮ ਸਿੰਘ ਲੋਕਾਂ ਨੂੰ ਮੂਰਖ ਬਣਾਉਣ ਦੀ ਥਾਂ ਆਪਣੇ ਭਰਾ ਕੋਲੋਂ ਹੀ ਜਾਣਕਾਰੀ ਲੈ ਲਵੇ ਕਿ ਪਾਵਨ ਸਰੂਪ ਕਿਥੇ ਗਏ ਹਨ, ਤੇ ਕਿਸ-ਕਿਸ ਨੂੰ ਦਿੱਤੇ ਹਨ। ਦੂਜੇ ਪਾਸੇ ਭਾਈ ਮਨਜੀਤ ਸਿੰਘ ਭੋਮਾ ਦਾ ਭਰਾ ਮੇਜਰ ਸਿੰਘ ਪਹਿਲਾਂ ਸਰਵਿਸ ਕਰਦਾ ਰਿਹਾ ਹੈ ਅਤੇ ਹੁਣ ਭਾਈ ਰਣਜੀਤ ਸਿੰਘ ਵੀ ਸ਼੍ਰੋਮਣੀ ਕਮੇਟੀ ਵਿਚ ਮੁਲਾਜ਼ਮ ਹੈ। ਜੇਕਰ ਇਹ ਸੰਸਥਾ ਇੰਨੀ ਹੀ ਮਾੜੀ ਹੈ ਜਾਂ ਇਸ ਦੇ ਮੁਲਾਜ਼ਮ ਇਨ੍ਹਾਂ ਲੋਕਾਂ ਨੂੰ ਮਸੰਦ ਜਾਪਦੇ ਹਨ ਤਾਂ ਇਹ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੰਸਥਾ ਵਿੱਚੋਂ ਵਾਪਸ ਬੁਲਾ ਲੈਣ। ਉਨ੍ਹਾਂ ਕਿਹਾ ਕਿ ਅੱਧਾ-ਅੱਧਾ ਟੱਬਰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ’ਤੇ ਲਵਾਉਣ ਵਾਲੇ ਇਹ ਲੋਕ ਵੀ ਦੋਗਲੀ ਨੀਤੀ ਤਹਿਤ ਸੰਸਥਾ ਨੂੰ ਮੰਦਾ ਬੋਲ ਰਹੇ ਹਨ। ਉਨ੍ਹਾਂ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਨੂੰ ਬਦਨਾਮ ਕਰਕੇ ਤੋੜਨ ਦੀਆਂ ਸਾਜ਼ਿਸ਼ਾਂ ਰਚਣ ਵਾਲੇ ਇਨ੍ਹਾਂ ਲੋਕਾਂ ਦੇ ਦੋਗਲੇ ਚਿਹਰੇ ਨੂੰ ਜਨਤਕ ਕਰਨ ਲਈ ਲਾਮਬੰਦ ਹੋਣ।


Top News view more...

Latest News view more...