Sun, Jul 13, 2025
Whatsapp

ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੋਰਾਂ ਵੱਲੋਂ ਦੁੱਖ ਪ੍ਰਗਟ

Reported by:  PTC News Desk  Edited by:  Riya Bawa -- December 11th 2021 01:25 PM
ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੋਰਾਂ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਗੁਰਬਚਨ ਸਿੰਘ ਬਚਨ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਬਤੌਰ ਸਕੱਤਰ ਰਹਿੰਦਿਆਂ ਗੁਰਬਚਨ ਸਿੰਘ ਬਚਨ ਨੇ ਤਨਦੇਹੀ ਨਾਲ ਸੇਵਾ ਨਿਭਾਈ ਅਤੇ ਸੰਸਥਾ ਨੂੰ ਆਪਣੇ ਤਜ਼ਰਬੇ ਨਾਲ ਪ੍ਰਬੰਧਕੀ ਅਗਵਾਈ ਦਿੱਤੀ। ਉਨ੍ਹਾਂ ਕਿਹਾ ਕਿ ਬਚਨ ਇਕ ਪ੍ਰਬੁੱਧ ਸਿੱਖ ਵਿਦਵਾਨ ਵੀ ਸਨ ਅਤੇ ਪੰਥਕ ਮਸਲਿਆਂ ਪ੍ਰਤੀ ਚੰਗੀ ਸਮਝ ਰੱਖਦੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਸਕੱਤਰ ਬਚਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ  ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ ਨੇ ਵੀ ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। -PTC News


Top News view more...

Latest News view more...

PTC NETWORK
PTC NETWORK