Advertisment

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 7 ਮੈਂਬਰੀ ਕਮੇਟੀ ਗਠਤ

author-image
Riya Bawa
New Update
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 7 ਮੈਂਬਰੀ ਕਮੇਟੀ ਗਠਤ
Advertisment
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਤ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।
Advertisment
Advocate Harjinder Singh Dhami is new SGPC president; know more ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ  ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ। publive-image publive-image -PTC News-
punjabi-news harjinder-singh-dhami advocate-dhami sgpc-president
Advertisment

Stay updated with the latest news headlines.

Follow us:
Advertisment