Advertisment

ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ

author-image
Ravinder Singh
Updated On
New Update
ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
Advertisment
ਅੰਮ੍ਰਿਤਸਰ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।
Advertisment
ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ਉਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ 'ਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ। ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ਉਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ। publive-image ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿਖੇਧੀ-
latestnews crimenews kabul shromnicommitte attack gurudwara punjabnews condemnation terriost president-harjindesingdhammi
Advertisment

Stay updated with the latest news headlines.

Follow us:
Advertisment