Fri, Apr 26, 2024
Whatsapp

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

Written by  Riya Bawa -- September 08th 2021 05:30 PM
ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ਸ਼ੀਲ ਕਿਸਾਨਾਂ ਵੱਲੋਂ ਹਾਲ ਹੀ ਵਿਚ ਕਰਨਾਲ ਵਿਖੇ ਲਗਾਏ ਗਏ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਲੰਗਰ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦੇਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਤੋਂ ਬਾਅਦ ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸਹਿਯੋਗੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਅਤੇ ਹਰਿਆਣਾ ਰਾਜ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਤੁਰੰਤ ਪ੍ਰਭਾਵ ਤੋਂ ਕਾਰਜਸ਼ੀਲ ਹੋਣ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲਗਦੀ ਸਰਹੱਦ ਦੇ ਨਜ਼ਦੀਕੀ ਗੁਰਦੁਆਰਾ ਤੋਂ ਵੀ ਅਮਲਾ ਭੇਜਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਲੰਗਰ, ਚਾਹ ਪਾਣੀ ਅਤੇ ਰਹਿਣ ਸਹਿਣ ਦੇ ਪ੍ਰਬੰਧ ਕਰਕੇ ਦਿੱਤੇ ਜਾਣਗੇ, ਜਿਸ ਦੀ ਨਿਗਰਾਨੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਕੱਤਰ ਪੱਧਰ ਦਾ ਅਧਿਕਾਰੀ ਕਰੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਧਰਨੇ ਦੌਰਾਨ ਕਿਸਾਨਾਂ ਨੂੰ ਲੰਗਰ ਅਤੇ ਪਾਣੀ ਦੀ ਵੱਡੀ ਲੋੜ ਹੈ, ਜਿਸ ਲਈ ਉਨ੍ਹਾਂ ਨੇ ਤੁਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤਿੰਨ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਡਿਊਟੀ ਲਗਾ ਕੇ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਧਰਨੇ ਵਾਲੀ ਥਾਂ ’ਤੇ ਲੰਗਰ ਲਗਾ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੂੰ ਵਿਧੀਵਤ ਚਲਾਉਣ ਲਈ ਟੀਮਾਂ ਭੇਜੀਆਂ ਗਈਆਂ ਹਨ।   ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ ਅਤੇ ਇਸ ਮੌਕੇ ਸਿੱਖ ਪੰਥ ਦੀ ਆਗੂ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਆਖਿਆ ਕਿ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਸਨ ਅਤੇ ਹੁਣ ਕਰਨਾਲ ਵਿਖੇ ਵੀ ਕਿਸਾਨਾਂ ਨਾਲ ਖੜ੍ਹਣ ਲਈ ਵੀ ਸ਼੍ਰੋਮਣੀ ਕਮੇਟੀ ਵਚਨਬੱਧ ਹੈ। [caption id="attachment_515580" align="aligncenter" width="300"] Bibi Jagir Kaur[/caption]   ਉਨ੍ਹਾਂ ਹਰਿਆਣਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਰਨਾਲ ਵਿਖੇ ਕਿਸਾਨਾਂ ’ਤੇ ਕੀਤੇ ਗਏ ਤਸ਼ਦੱਦ ਦੀ ਨਿਖੇਧੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੱਸ ਸਕਦੇ ਹਨ ਕਿ ਦੇਸ਼ ਲਈ ਅੰਨ ਭੰਡਾਰ ਭਰਨ ਵਾਲਾ ਕਿਸਾਨ ਸੜਕਾਂ ’ਤੇ ਕਿਉਂ ਰੁਲ ਰਿਹਾ ਹੈ। ਪ੍ਰਧਾਨ ਮੰਤਰੀ ਇਹ ਵੀ ਦੱਸਣ ਕੀ ਕੇਂਦਰ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿਚ ਹੈ? ਉਨ੍ਹਾਂ ਕਿਹਾ ਕਿ ਬਿਨ੍ਹਾਂ ਕਾਰਨ ਜਿੱਦ ਭਾਰਤ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੀ ਅਤੇ ਪ੍ਰਧਾਨ ਮੰਤਰੀ ਨੂੰ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ। -PTC News


Top News view more...

Latest News view more...