Mon, Sep 21, 2026
Whatsapp

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

Reported by:  PTC News Desk  Edited by:  Jasmeet Singh -- June 30th 2022 07:56 PM
ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅਫਗਾਨਿਸਤਾਨ ਤੋਂ ਭਾਰਤ ਪੁੱਜੇ 11 ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 30 ਜੂਨ: ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਨੇ ਅਫਗਾਨੀ ਸਿੱਖਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਪ੍ਰਿਆ ਪਵਾਰ ਦੀ ਇਟਲੀ 'ਚ ਭੇਦਭਰੀ ਹਾਲਾਤ 'ਚ ਹੋਈ ਮੌਤ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਗੇ, ਉਨ੍ਹਾਂ ਦੇ ਹਵਾਈ ਖਰਚ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸੇ ਤਹਿਤ ਹੀ ਭਾਰਤ ਪੁੱਜੇ 11 ਅਫਗਾਨੀ ਸਿੱਖਾਂ ਦੇ ਪਹਿਲੇ ਜਥੇ ਲਈ 2 ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਦਿੱਲੀ ਹਵਾਈ ਅੱਡੇ ’ਤੇ ਅਫਗਾਨੀ ਸਿੱਖਾਂ ਦੇ ਸਵਾਗਤ ਲਈ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅੱਜ ਅਫਗਾਨਿਸਤਾਨ ਤੋਂ ਗਿਆਰਾਂ ਸਿੱਖਾਂ ਦਾ ਪਹਿਲਾ ਜੱਥਾ ਦਿੱਲੀ ਪੁੱਜਿਆ ਹੈ। ਇਹ ਵੀ ਪੜ੍ਹੋ: 'ਅਗਨੀਪਥ ਸਕੀਮ' ਵਿਰੁੱਧ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਇਨ੍ਹਾਂ ਸਿੱਖਾਂ ਵਿੱਚ ਹਮਲੇ ਦੌਰਾਨ ਜਖਮੀ ਹੋਇਆ ਇੱਕ ਸਿੱਖ ਵੀ ਸ਼ਾਮਲ ਹੈ ਅਤੇ ਉਹ ਆਪਣੇ ਨਾਲ ਹਮਲੇ ਦੌਰਾਨ ਮਾਰੇ ਗਏ ਸਿੱਖ ਦੀਆਂ ਅਸਥੀਆਂ ਵੀ ਲੈ ਕੇ ਆਏ ਹਨ। ਭਾਈ ਚਾਵਲਾ ਨੇ ਦੱਸਿਆ ਕਿ ਅਫਗਾਨਸਤਾਨ ਤੋਂ ਆਏ ਸਿੱਖ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦਿੱਲੀ ਵਿੱਖੇ ਪਹੁੰਚੇ ਹਨ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK