SGPC Helps Animals: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਐਲਾਨ ਕੀਤਾ ਹੈ ਕਿ ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਹੜ੍ਹ ਪ੍ਰਭਾਵਿਤ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਬੇਜ਼ੁਬਾਨੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕਰੇਗੀ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੜ੍ਹ ਆਉਣ ਨਾਲ ਪਾਣੀ ਦੇ ਤੇਜ਼ ਬਹਾਓ ਨੇ ਸਾਰੀਆਂ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ ਅਤੇ ਪਸ਼ੂਆਂ ਦੇ ਖਾਣ ਲਈ ਖਰੇ ਚਾਰੇ ਦੀ ਕਾਫੀ ਦਿੱਕਤ ਆ ਰਹੀ ਹੈ ਜਿਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਏਰੀਏ ਵਿੱਚ ਬੇਜ਼ਬਾਨੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ, ਗੁਰਦੁਆਰਾ ਸ੍ਰੀ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, ਗੁਰਦੁਆਰਾ ਸ੍ਰੀ ਕਟਾਣਾ ਸਾਹਿਬ,ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਲੁਧਿਆਣਾ, ਗੁਰਦੁਆਰਾ ਸਾਹਿਬ ਸ਼੍ਰੀ ਚਮਕੌਰ ਸਾਹਿਬ, ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰਤੋਕੇ ਤਰਨਤਾਰਨ, ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਣਵਾ, ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ, ਗੁਰਦੁਆਰਾ ਭਾਈ ਲਾਲੂ ਜੀ ਡੱਲਾ ਕਪੂਰਥਲਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜਿੰਦੋਵਾਲ ਬੰਗਾ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਕਪੂਰਥਲਾ, ਗੁਰਦੁਆਰਾ ਗੁਰੂਸਰ ਕਾਉਕੇ ਲੁਧਿਆਣਾ ਨੂੰ ਕੇਂਦਰ ਬਣਾਏ ਗਏ ਹਨ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਪ੍ਰਭਾਵਿਤ ਏਰੀਏ ਵਿੱਚ ਬੇਜ਼ੁਬਾਨੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨਗੇ।ਉਨਾਂ ਕਿਹਾ ਕਿ ਸਮੁੱਚੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਹਰੇ ਚਾਰੇ ਦਾ ਪ੍ਰਬੰਧ ਕਰਕੇ ਪਹੁੰਚਾਇਆ ਜਾਵੇ ਤੇ ਹੋਰ ਵੀ ਲੋੜੀਂਦੀ ਮਦਦ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਾਲ ਸੰਪਰਕ ਕੀਤਾ ਜਾਵੇ।ਇਹ ਵੀ ਪੜ੍ਹੋ: Chetan Singh Jauramajra: ਸਮਾਣਾ ‘ਚ ਆਪਸ ‘ਚ ਭਿੜੇ ਜੈਇੰਦਰ ਕੌਰ ਤੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ , ਜਾਣੋ ਕੀ ਹੈ ਮਾਮਲਾ