Fri, Apr 26, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ

Written by  Shanker Badra -- June 28th 2019 03:48 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਅ ਰਹੇ ਸੁਪਰਵਾਈਜ਼ਰ ਇੰਦਰ ਸਿੰਘ ਤੇ ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਲਖਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਬਾਜ਼ ਸਿੰਘ ਤੇ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਨ੍ਹਾਂ ਦਰਜ਼ਾ-ਬ-ਦਰਜ਼ਾ ਮੁਲਾਜ਼ਮਾਂ ਨੇ ਵੱਖ-ਵੱਖ ਬ੍ਰਾਂਚਾਂ ਵਿਖੇ ਸੇਵਾਵਾਂ ਨਿਭਾਈਆਂ ਹਨ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਨ੍ਹਾਂ ਮੁਲਾਜ਼ਮਾਂ ਦੇ ਸੇਵਾਮੁਕਤ ਹੋਣ ਸਮੇਂ ਕੀਤੇ ਗਏ ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। [caption id="attachment_312504" align="aligncenter" width="300"]SGPC Retired Employees ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ[/caption] ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ ਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਨੇ ਆਪਣੇ ਵਿਚਾਰ ਸਾਂਝੇ ਕੀਤੇ। [caption id="attachment_312503" align="aligncenter" width="300"]SGPC Retired Employees ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੈਪਟਨ ਨੂੰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਪ੍ਰਵਾਨ ਕਰਕੇ ਸ਼ੁਰੂ ਕਰਨ ਦਾ ਦਿੱਤਾ ਭਰੋਸਾ ਇਸੇ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਜਗਤਾਰ ਸਿੰਘ ਸ਼ਹੂਰਾ, ਇਕਬਾਲ ਸਿੰਘ ਮੁਖੀ ਅਤੇ ਹੋਰਾਂ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਵਾਲ, ਕਰਮਬੀਰ ਸਿੰਘ ਕਿਆਮਪੁਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਗੁਰਦੁਆਰਾ ਚੀਫ ਗੁਲਜ਼ਾਰ ਸਿੰਘ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਚਰਨ ਸਿੰਘ ਕੁਹਾਲਾ ਤੇ ਮਨਜੀਤ ਸਿੰਘ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। -PTCNews


Top News view more...

Latest News view more...