Thu, Apr 25, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜ਼ਟ ਕੀਤਾ ਪੇਸ਼

Written by  Shanker Badra -- March 31st 2018 08:04 PM -- Updated: May 15th 2018 05:08 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜ਼ਟ ਕੀਤਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜ਼ਟ ਕੀਤਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜ਼ਟ ਕੀਤਾ ਪੇਸ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2018-19 ਦਾ ਸਾਲਾਨਾ ਬਜਟ 11 ਅਰਬ,59 ਕਰੋੜ,67 ਲੱਖ ਰੁਪਏ ਪਾਸ ਕੀਤਾ ਗਿਆ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਪੇਸ਼ ਕੀਤਾ,ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ।ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਹੈ ਕਿ ਬਜਟ ਵਿਚ ਧਰਮ ਪ੍ਰਚਾਰ,ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਨੌਜਵਾਨ ਮੈਂਬਰਾਂ ਗੁਰਿੰਦਰਪਾਲ ਸਿੰਘ ਰਣੀਕੇ ਅਤੇ ਜੋਧ ਸਿੰਘ ਸਮਰਾ ਨੇ ਇਸ ਬੱਜਟ ਵਿਚ ਪੇਂਡੂ ਪੱਧਰ ਤੇ ਮੈਡੀਕਲ ਕੈਂਪ ਲਗਾ ਕੇ ਆਰਥਿਕ ਪੱਖੋਂ ਕਮਜੋਰ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਊਨ੍ਹਾਂ ਦਾ ਕਹਿਣਾ ਹੈ ਕਿ ਗ਼ਰੀਬ ਪਰਿਵਾਰਾਂ ਵਿਚ ਕਿਸੇ ਦੀ ਮੌਤ ਹੈ ਜਾਣ ਤੇ ਅੰਤਿਮ ਅਰਦਾਸ ਮੌਕੇ ਰਖਵਾਏ ਜਾਣ ਵਾਲੇ ਅਖੰਡ ਪਾਠ ਸਾਹਿਬ ਦੀ ਭੇਟਾ ਸ਼੍ਰੋਮਣੀ ਕਮੇਟੀ ਵਲੋਂ ਦੇਣ ਦਾ ਐਲਾਨ ਊਨ੍ਹਾਂ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਵਾਲੀ ਗੱਲ ਹੈ ਜਿਨ੍ਹਾਂ ਨੂੰ ਆਪਣੇ ਬਜ਼ੁਰਗਾਂ ਦੇ ਦੇਹਾਂਤ ਹੋਣ ਤੇ ਅੰਤਿਮ ਰਸਮਾਂ ਪੂਰੀਆਂ ਕਰਨ ਵਿਚ ਮੁਸ਼ਕਿਲ ਪੇਸ਼ ਆਉਂਦੀ ਸੀ।ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਸ ਬੱਜਟ ਨੂੰ ਵਧੀਆ ਦੱਸਦਿਆਂ ਇਸ ਦਾ ਸਵਾਗਤ ਕੀਤਾ ਹੈ। -PTCNews


Top News view more...

Latest News view more...