ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਦੀ ਥਾਂ 'ਤੇ ਚੋਣ ਕਮਿਸ਼ਨ ਨੇ ਲਾਇਆ ਨਵਾਂ ਐਸਐਚਓ
ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਦੀ ਥਾਂ 'ਤੇ ਚੋਣ ਕਮਿਸ਼ਨ ਨੇ ਲਾਇਆ ਨਵਾਂ ਐਸਐਚਓ:ਚੋਣ ਕਮਿਸ਼ਨ ਨੇ ਕਾਂਗਰਸ ਦੇ ਉਮੀਦਵਾਰ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ ਕਰਨ ਵਾਲੇ ਐੱਸ.ਐੱਚ.ਓ.ਬਾਜਵਾ ਦਾ ਤਬਾਦਲਾ ਕਰ ਦਿੱਤਾ ਹੈ।ਪਰਮਿੰਦਰ ਸਿੰਘ ਬਾਜਵਾ ਦੀ ਜਗ੍ਹਾ ਮਲੌਦ ਥਾਣੇ ਦੇ ਮੁਖੀ ਹਰਦੀਪ ਸਿੰਘ ਨੂੰ ਮਹਿਤਪੁਰ ਦਾ ਨਵਾਂ ਐਸਐਚਓ ਲਾਇਆ ਗਿਆ ਹੈ।ਪਰਮਿੰਦਰ ਸਿੰਘ ਨੂੰ ਅੱਜ ਦੁਪਹਿਰ ਸਰਕਾਰੀ ਮੁਲਾਜ਼ਮ ਦੀ ਡਿਊਟੀ ਵਿੱਚ ਅੜਿੱਕਾ ਡਾਹੁਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕਰ ਲਿਆ ਗਿਆ ਸੀ। ਚੋਣ ਕਮਿਸ਼ਨ ਨੇ ਹੀ ਲੰਘੀ 2 ਮਈ ਨੂੰ ਸ਼ਾਹਕੋਟ ਐਸਡੀਐਮ ਦਰਬਾਰਾ ਸਿੰਘ ਦੀ ਥਾਂ 2011 ਬੈਚ ਦੇ ਪੀਸੀਐਸ ਅਧਿਕਾਰੀ ਜਗਜੀਤ ਸਿੰਘ ਤੇ ਸ਼ਾਹਕੋਟ ਤੇ ਮਹਿਤਪੁਰ ਦੇ ਥਾਣਿਆਂ ਦੇ ਮੁਖੀ ਲਈ ਕ੍ਰਮਵਾਰ ਦਵਿੰਦਰ ਸਿੰਘ ਤੇ ਪਰਮਿੰਦਰ ਸਿੰਘ ਨੂੰ ਤਾਇਨਾਤ ਕਰਨ ਦੇ ਹੁਕਮ ਦਿੱਤੇ ਸਨ। ਇੰਸਪੈਕਟਰ ਪਰਮਿੰਦਰ ਬਾਜਵਾ ਨੇ 4 ਮਈ ਨੂੰ ਹਲਕੇ ਦੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਦਿੱਤਾ ਸੀ।ਇਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਭੂਚਾਲ ਆਇਆ ਹੋਇਆ ਹੈ। -PTCNews