Sat, Apr 27, 2024
Whatsapp

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ

Written by  Shanker Badra -- June 10th 2020 10:17 AM
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਸ਼ੋਪੀਆਂ ਦੇ ਸੁਗੂ ਇਲਾਕੇ 'ਚ ਹੋ ਰਿਹਾ ਹੈ। ਪੁਲਿਸ ਤੇ ਸੁਰੱਖਿਆ ਬਲਾਂ ਵੱਲੋਂ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਆਪ੍ਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ-ਤਿੰਨ ਅੱਤਵਾਦੀ ਪਿੰਡ 'ਚ ਘਿਰੇ ਹੋਏ ਹਨ। ਸ਼ੋਪੀਆਂ ਜ਼ਿਲ੍ਹੇ 'ਚ ਇਸ ਹਫ਼ਤੇ ਇਹ ਤੀਸਰਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਬੀਤੇ ਦੋ ਮੁਕਾਬਲਿਆਂ 'ਚ 9 ਅੱਤਵਾਦੀ ਮਾਰੇ ਜਾ ਚੁੱਕੇ ਹਨ। ਦੱਸ ਦੇਈਏ ਕਿ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਸਵੇਰੇ ਕਰੀਬ ਸਾਢੇ 5 ਵਜੇ ਮੁਕਾਬਲਾ ਸ਼ੁਰੂ ਹੋਇਆ ਸੀ। ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਦੀ ਸਾਂਝੀ ਟੀਮ ਇਸ ਆਪ੍ਰੇਸ਼ਨ ਨੂੰ ਅੰਜਾਮ ਦੇ ਰਹੀ ਹੈ ,ਜਿਸ ਵਿਚ ਜੰਮੂ-ਕਸ਼ਮੀਰ ਪੁਲਿਸ, 44 ਆਰਆਰ ਤੇ ਸੀਆਰਪੀਐੱਫ ਸ਼ਾਮਲ ਹੈ। -PTCNews


Top News view more...

Latest News view more...