Advertisment

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ

author-image
Shanker Badra
Updated On
New Update
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ
Advertisment
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ, 2 ਅੱਤਵਾਦੀ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਸ਼ੋਪੀਆਂ ਦੇ ਸੁਗੂ ਇਲਾਕੇ 'ਚ ਹੋ ਰਿਹਾ ਹੈ। ਪੁਲਿਸ ਤੇ ਸੁਰੱਖਿਆ ਬਲਾਂ ਵੱਲੋਂ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। publive-image ਇਸ ਦੌਰਾਨ ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਆਪ੍ਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ-ਤਿੰਨ ਅੱਤਵਾਦੀ ਪਿੰਡ 'ਚ ਘਿਰੇ ਹੋਏ ਹਨ। ਸ਼ੋਪੀਆਂ ਜ਼ਿਲ੍ਹੇ 'ਚ ਇਸ ਹਫ਼ਤੇ ਇਹ ਤੀਸਰਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਬੀਤੇ ਦੋ ਮੁਕਾਬਲਿਆਂ 'ਚ 9 ਅੱਤਵਾਦੀ ਮਾਰੇ ਜਾ ਚੁੱਕੇ ਹਨ। publive-image ਦੱਸ ਦੇਈਏ ਕਿ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਸਵੇਰੇ ਕਰੀਬ ਸਾਢੇ 5 ਵਜੇ ਮੁਕਾਬਲਾ ਸ਼ੁਰੂ ਹੋਇਆ ਸੀ। ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਦੀ ਸਾਂਝੀ ਟੀਮ ਇਸ ਆਪ੍ਰੇਸ਼ਨ ਨੂੰ ਅੰਜਾਮ ਦੇ ਰਹੀ ਹੈ ,ਜਿਸ ਵਿਚ ਜੰਮੂ-ਕਸ਼ਮੀਰ ਪੁਲਿਸ, 44 ਆਰਆਰ ਤੇ ਸੀਆਰਪੀਐੱਫ ਸ਼ਾਮਲ ਹੈ। -PTCNews-
security-forces jks-shopian
Advertisment

Stay updated with the latest news headlines.

Follow us:
Advertisment