ਪੰਜਾਬ

ਕਪੂਰਥਲਾ 'ਚ ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖ਼ਮੀ

By Riya Bawa -- May 16, 2022 9:18 am -- Updated:May 16, 2022 10:54 am

ਕਪੂਰਥਲਾ: ਪੰਜਾਬ ਵਿਚ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਫਾਇਰਿੰਗ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਏ ਹਨ। ਅੱਜ ਤਾਜਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇੱਕ ਧਿਰ ਵਲੋਂ ਕੀਤੀ ਗਈ ਫਾਇਰਿੰਗ ਕੀਤੀ ਗਈ। ਇਸ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ।

ਕਪੂਰਥਲਾ 'ਚ ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖ਼ਮੀ

ਜਾਣਕਾਰੀ ਦੇ ਮੁਤਾਬਿਕ ਇਹ ਘਟਨਾ ਪਿੰਡ ਬੂਟ ਵਿਖੇ ਦੀ ਜਿਥੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ 'ਚ ਹੋਈ ਤਕਰਾਰ ਦੌਰਾਨ ਇੱਕ ਧਿਰ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਖ਼ਮੀਆਂ ਦੀ ਪਹਿਚਾਣ ਵਿਸਾਖਾ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਬੂਟ ਤੇ ਅਮਨਦੀਪ ਸਿੰਘ ਪੁੱਤਰ ਲਹਿੰਬਰ ਸਿੰਘ ਨਿਵਾਸੀ ਪਿੰਡ ਤਲਵਨ ਨੂਰਮਹਿਲ ਨਕੋਦਰ ਜ਼ਿਲ੍ਹਾ ਜਲੰਧਰ ਦੇ ਰੂਪ ਵਜੋਂ ਹੋਈ ਹੈ।

ਕਪੂਰਥਲਾ 'ਚ ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖ਼ਮੀ

ਦੱਸਿਆ ਜਾ ਰਿਹਾ ਹੈ ਕਿ ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਜਿਸ ਦੌਰਾਨ ਅਮਨਦੀਪ ਸਿੰਘ ਤੇ ਵਿਸਾਖਾ ਸਿੰਘ ਵਿੱਚ ਕਿਸੇ ਗੱਲ ਨੂੰ ਲੈਕੇ ਬਹਿਸਬਾਜ਼ੀ ਸ਼ੁਰੂ ਹੋ ਗਈ। ਇੱਸ ਦੌਰਾਨ ਅਮਨਦੀਪ ਸਿੰਘ ਦੇ ਨਾਲ ਆਏ ਉਸਦੇ ਸਾਥੀਆਂ ਨੇ ਵਿਸਾਖਾ ਸਿੰਘ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਸਾਖਾ ਸਿੰਘ ਦੇ ਨਾਲ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ। ਜਿਸਦੇ ਚਲਦਿਆਂ ਦੋਨੋਂ ਜ਼ਖ਼ਮੀਂ ਹੋਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਹਾਏ ਗਰਮੀ: ਪੰਜਾਬ 'ਚ ਭਿਆਨਕ ਲੂ ਤੋਂ ਬਾਅਦ ਅੱਜ ਮਿਲ ਸਕਦੀ ਹੈ ਥੋੜੀ ਰਾਹਤ, ਜਾਣੋ ਜ਼ਿਲ੍ਹਿਆਂ ਦਾ ਹਾਲ

ਸੂਚਨਾ ਮਿਲਦਿਆਂ ਹੀ ਐਸਪੀ ਹੈਡ ਕੁਆਟਰ ਜਸਬੀਰ ਸਿੰਘ, ਐਸਐਚਉ ਸਿਟੀ ਸੁਰਜੀਤ ਸਿੰਘ ਪੱਤੜ ਤੇ ਪੀਸੀਆਰ ਦੀਆਂ ਟੀਮਾਂ ਮੌਕੇ ਤੇ ਪੱਜੀਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਥਾਣਾ ਕੋਤਵਾਲੀ ਪੁਲਿਸ ਘਟਨਾ ਵਾਲੀ ਜਗ੍ਹਾ ਤੇ ਜਾਕੇ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਪੁਲਿਸ ਨੇ ਕੁੱਝ ਨੌਜਵਾਨਾਂ ਨੂੰ ਰਾਉਂਡਅਪ ਵੀ ਕੀਤਾ ਗਿਆ ਹੈ।

-PTC News

  • Share