Mon, Apr 29, 2024
Whatsapp

ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਹੋਇਆ ਸ਼ੁਰੂ

Written by  Shanker Badra -- December 26th 2018 04:52 PM -- Updated: December 26th 2018 06:15 PM
ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਹੋਇਆ ਸ਼ੁਰੂ

ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਹੋਇਆ ਸ਼ੁਰੂ

ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਹੋਇਆ ਸ਼ੁਰੂ। ਸ੍ਰੀ ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਅੱਜ ਤੋਂ ਸ਼ੁਰੂ ਹੋ ਗਿਆ ਹੈ। [caption id="attachment_232741" align="aligncenter" width="300"]Shri Fatehgarh Sahib Chote Sahibzade three-day Shaheedi Jog Mela today start
ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਅੱਜ ਤੋਂ ਸ਼ੁਰੂ[/caption] ਜਿਸ ਦੇ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਸ਼ਹੀਦੀ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਖੇ ਨਤਮਸਤਕ ਹੋ ਰਹੇ ਹਨ। [caption id="attachment_232740" align="aligncenter" width="300"]Shri Fatehgarh Sahib Chote Sahibzade three-day Shaheedi Jog Mela today start
ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਅੱਜ ਤੋਂ ਸ਼ੁਰੂ[/caption] ਇਸ ਦੌਰਾਨ ਅੱਜ ਤੋਂ ਸ਼ੁਰੂ ਹੋਏ ਸ਼ਹੀਦੀ ਜੋੜ ਮੇਲੇ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਸ਼ਰਧਾਲੂਆਂ ਵਲੋਂ ਲੰਗਰ ਚਲਾਏ ਜਾ ਰਹੇ ਹਨ।ਇਸ ਦੌਰਾਨ ਸੇਵਾਦਾਰਾਂ ਨੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਹਰ ਰਾਹ ‘ਚ ਲੰਗਰ ਲਾਏ ਹੋਏ ਹਨ। [caption id="attachment_232737" align="aligncenter" width="300"]Shri Fatehgarh Sahib Chote Sahibzade three-day Shaheedi Jog Mela today start
ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਅੱਜ ਤੋਂ ਸ਼ੁਰੂ[/caption] ਇਸ ਮੌਕੇ 26 ਤੇ 27 ਦਸੰਬਰ ਨੂੰ ਇਤਿਹਾਸਕ ਨਾਟਕ ‘ਮੈਂ ਤੇਰਾ ਬੰਦਾ’ ਤੇ ‘ਸਰਹੰਦ ਦੀ ਦੀਵਾਰ’ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਓਥੇ ਹੀ 28 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਲਈ ਮਹਾਨ ਨਗਰ ਕੀਰਤਨ ਹੋਵੇਗਾ। ਇਸ ਕੀਰਤਨ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਸ਼ਾਮਲ ਹੋਵੇਗੀ। ਇਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਗਤਕਾ ਪਾਰਟੀ, ਸਕੂਲੀ ਬੱਚੇ, ਸ਼ਬਦ ਕੀਰਤਨ ਜੱਥੇ ਸ਼ਾਮਲ ਹੋਣਗੇ, ਇਸਦੇ ਨਾਲ ਹੀ ਨਿਹੰਗ ਸਿੰਘ ਹਾਥੀ ਘੋੜਿਆਂ ਤੇ ਸਵਾਰ ਹੋ ਕੇ ਖਤਰਨਾਕ ਕਰਤੱਬ ਦਿਖਾਉਣਗੇ। [caption id="attachment_232738" align="aligncenter" width="300"]Shri Fatehgarh Sahib Chote Sahibzade three-day Shaheedi Jog Mela today start
ਨਿੱਕੀਆਂ ਜਿੰਦਾਂ ਵੱਡੇ ਸਾਕੇ : ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਹਿਬਜ਼ਾਦਿਆਂ ਦਾ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਅੱਜ ਤੋਂ ਸ਼ੁਰੂ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦੀ ਜੋੜ ਮੇਲੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਪੰਜਾਬ ਸਰਕਾਰ ਵੱਲੋਂ ਇੱਥੇ 500-500 ਲੋਕਾਂ ਦੇ ਰਹਿਣ ਲਈ ਰੈਣ ਬਸੇਰੇ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਵਿੱਚ ਪਾਰਕਿੰਗ ਲਈ 20 ਥਾਵਾਂ 'ਤੇ ਆਰਜੀ ਬੱਸ ਸਟੈਂਡ ਬਣਾਏ ਗਏ ਹਨ ਜਿੱਥੋਂ ਬਜ਼ੁਰਗਾਂ, ਮਹਿਲਾਵਾਂ ਤੇ ਬੱਚਿਆਂ ਨੂੰ ਮੁਫ਼ਤ ਬੱਸਾਂ ਫ਼ਤਹਿਗੜ੍ਹ ਸਾਹਿਬ ਤੱਕ ਲਿਆਉਣਗੀਆਂ। -PTCNews


Top News view more...

Latest News view more...