Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

author-image
Shanker Badra
Updated On
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Advertisment
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸੰਤ ਚੰਨਣ ਸਿੰਘ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਤੇ ਭਾਈ ਸਿਮਰਨਜੀਤ ਸਿੰਘ ਦੇ ਜਥਿਆਂ ਨੂੰ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। Shri Guru Nanak Dev Ji 550 years Gurpurab Dedicated Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਇਸ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ। Shri Guru Nanak Dev Ji 550 years Gurpurab Dedicated Gurmat Samagam ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਗੁਰੂ ਕਾ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਨਿਸ਼ਾਨ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਹਰਿੰਦਰਪਾਲ ਸਿੰਘ, ਰੋਬਿਨ ਸਿੰਘ, ਰਘਬੀਰ ਸਿੰਘ ਤੇਜਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਅਤੇ ਸੰਗਤ ਹਾਜ਼ਰ ਸੀ। -PTCNews-
latest-news india-latest-news news-in-punjabi news-in-punjab gurmat-samagam-news
Advertisment

Stay updated with the latest news headlines.

Follow us:
Advertisment