Mon, Apr 29, 2024
Whatsapp

ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ ,ਹਾਈਵੇਅ ਜਾਮ

Written by  Shanker Badra -- August 10th 2019 04:16 PM
ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ ,ਹਾਈਵੇਅ ਜਾਮ

ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ ,ਹਾਈਵੇਅ ਜਾਮ

ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ ,ਹਾਈਵੇਅ ਜਾਮ:ਚੰਡੀਗੜ੍ਹ : ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦੇ ਇਤਿਹਾਸਕ ਮੰਦਰ ਨੂੰ ਤੋੜਨ ਦੇ ਫ਼ੈਸਲੇ ਤੋਂ ਬਾਅਦ ਰਵੀਦਾਸ ਭਾਈਚਾਰੇ ਵਿੱਚ ਕਾਫ਼ੀ ਰੋਸ ਹੈ। ਇਸ ਦੇ ਵਿਰੋਧ 'ਚ ਲੋਕਾਂ ਨੇ ਅੱਜ ਦਿੱਲੀ ਸਮੇਤ ਪੰਜਾਬ ਦੇ ਵੱਖ -ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਹੈ। [caption id="attachment_327773" align="aligncenter" width="300"]Shri Guru Ravidas Ji temple Break decision Against Delhi And Punjab Protest ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ , ਹਾਈਵੇਅ ਜਾਮ[/caption] ਇਸ ਦੌਰਾਨ ਲੋਕਾਂ ਨੇ ਪਠਾਨਕੋਟ ਦੇ ਚੱਕੀ ਪੁਲ 'ਤੇ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਹੈ। ਲੁਧਿਆਣਾ-ਜਲੰਧਰ ਹਾਈਵੇਅ 'ਤੇ ਗ੍ਰੀਨਲੈਂਡ ਸਕੂਲ ਦੇ ਸਾਹਮਣੇ ਲੋਕਾਂ ਨੇ ਜਾਮ ਲਗਾ ਦਿੱਤਾ ਹੈ। ਇਸ ਰੋਡ 'ਤੇ ਤਿੰਨ ਘੰਟਿਆਂ ਤੋਂ ਜਾਮ ਲੱਗਾ ਹੋਇਆ ਹੈ ਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। [caption id="attachment_327771" align="aligncenter" width="300"]Shri Guru Ravidas Ji temple Break decision Against Delhi And Punjab Protest ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ , ਹਾਈਵੇਅ ਜਾਮ[/caption] ਇਸ ਦੇ ਇਲਾਵਾ ਸਥਾਨਕ ਨੂਰਮਹਿਲ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ ,ਜਿਸ ਤੋਂ ਬਾਅਦ ਲੋਕਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਸਥਾਨਕ ਨੂਰਮਹਿਲ ਨਕੋਦਰ ਰੋਡ ਨੂੰ ਜਾਮ ਕੀਤਾ ਹੈ। ਇਸ ਮੌਕੇ ਸੰਗਤਾਂ ਵਲੋਂ ਕੇਂਦਰ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। [caption id="attachment_327772" align="aligncenter" width="300"]Shri Guru Ravidas Ji temple Break decision Against Delhi And Punjab Protest ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਤੋੜਨ ਦੇ ਫ਼ੈਸਲੇ ਖਿਲਾਫ਼ ਸੜਕਾਂ 'ਤੇ ਉਤਰੇ ਲੋਕ , ਹਾਈਵੇਅ ਜਾਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਸ਼ਾਮ ਮੁੜ ਹੋਵੇਗੀ ਮੀਟਿੰਗ , ਰਾਹੁਲ-ਸੋਨੀਆ ਮੀਟਿੰਗ ਨਹੀਂ ਲੈਣਗੇ ਹਿੱਸਾ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੰਦਰ ਨੂੰ ਤੋੜਨ ਦੀ ਕੋਸ਼ਿਸ਼ ਕਾਰਨ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ 'ਚ ਰੋਸ ਹੈ। ਉਨ੍ਹਾਂ ਕਿਹਾ ਕਿ ਮੰਦਰ ਰਵਿਦਾਸੀਆ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ। ਇਹ ਪ੍ਰਾਚੀਨ ਮੰਦਰ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਨੂੰ ਤੋੜਨ ਦੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। -PTCNews


Top News view more...

Latest News view more...