ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ: PM ਮੋਦੀ ਲਾਲ ਕਿਲ੍ਹੇ ਤੋਂ ਕਰਨਗੇ ਸੰਬੋਧਨ, ਵੇਖੋ ਖਾਸ ਤਸਵੀਰਾਂ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਪਵਿੱਤਰ ਮੌਕੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਸੂਬਿਆਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣਨਗੀਆਂ। ਵੋਖੋ ਖਾਸ ਤਸਵੀਰਾਂ--- ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਇਸ ਸਮਾਗਮ ਬਾਰੇ ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੋ ਰੋਜ਼ਾ ਸਮਾਗਮ (20 ਅਤੇ 21 ਅਪ੍ਰੈਲ) ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚਿਆਂ ਨੇ ਸ਼ਬਦ ਕੀਰਤਨ 'ਚ ਹਿੱਸਾ ਲਿਆ। ਪ੍ਰੋਗਰਾਮ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਰੂਪਰੇਖਾ 'ਤੇ ਕੇਂਦ੍ਰਿਤ ਹੈ। ਗੁਰੂ ਤੇਗ ਬਹਾਦਰ ਜੀ ਨੇ ਵਿਸ਼ਵ ਇਤਿਹਾਸ ਵਿੱਚ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। 'ਕੇਂਦਰੀ ਮੰਤਰੀ ਅਮਿਤ ਸ਼ਾਹ ਬੀਤੇ ਦਿਨ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ’ਚ ਪਹੁੰਚੇ। ਇਹ ਸਮਾਗਮ ਲਾਲ ਕਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ ਅਤੇ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਵੀ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ -PTC News