ਹੋਰ ਖਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ਼੍ਰੀ ਸ਼੍ਰੀ ਰਵੀਸ਼ੰਕਰ

By Jashan A -- November 23, 2019 9:12 pm

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ਼੍ਰੀ ਸ਼੍ਰੀ ਰਵੀਸ਼ੰਕਰ,ਸ੍ਰੀ ਅੰਮ੍ਰਿਤਸਰ ਸਾਹਿਬ: ਇੰਟਰਨੈਸ਼ਨਲ ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਦੌਰਾਨਉਹਨਾਂ ਨੇ ਗੁਰਬਾਣੀ ਵੀ ਸਰਵਣ ਕੀਤੀ ਤੇ ਗੁਰੂ ਚਰਨਾਂ 'ਚ ਹਾਜ਼ਰੀ ਲਗਵਾਈ। ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਹ ਦਰਸ਼ਨ ਕਰਨ ਆਉਣਾ ਚਾਹੁੰਦੇ ਸਨ, ਪਰ ਆ ਨਹੀਂ ਸਨ ਸਕੇ।

ਹੋਰ ਪੜ੍ਹੋ: ਬਰਮਿੰਘਮ ਏਅਰਪੋਰਟ 'ਤੇ ਲੱਗੀਆਂ ਬਾਬੇ ਨਾਨਕ ਦੀਆ ਅਲੌਕਿਕ ਤਸਵੀਰਾਂ, ਯਾਤਰੂਆਂ ਲਈ ਬਣੀਆਂ ਖਿੱਚ ਦਾ ਕੇਂਦਰ

ਦੱਸਣਯੋਗ ਹੈ ਕਿ ਸ਼੍ਰੀ ਸ਼੍ਰੀ ਰਵੀਸ਼ੰਕਰ ਕੱਲ੍ਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋ ਰਹੇ ਗੋਲਡਨ ਜੁਬਲੀ ਸਮਾਗਮਾਂ 'ਚ ਸ਼ਿਰਕਤ ਕਰਨ ਹਿਤ ਅੱਜ ਸ਼ਾਮ ਅੰਮ੍ਰਿਤਸਰ ਪੁੱਜੇ ਹਨ।

-PTC News

  • Share